ਨਵਾਂ ਸ਼ਹਿਰ ਜ਼ਿਲ੍ਹੇ ਦੇ 425 ਸਕੂਲਾਂ ਵਿੱਚ ਹੋਈ ਮੈਗਾ ਮਾਪੇ ਅਧਿਆਪਕ ਮਿਲਣੀ"
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 29 ਮਾਰਚ,2025 - ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਸਕੂਲਾਂਵਿੱਚ ਮੈਗਾ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਿਰਕਤ ਕੀਤੀ ਗਈ। ਉਨ੍ਹਾਂ ਆਪਣੀ ਵਿਜ਼ਟ ਦੁਰਾਨ ਮੀਟਿੰਗ ਵਿੱਚ ਸ਼ਾਮਿਲ ਹੋਏ ਮਾਪਿਆਂ,ਪੰਚਾਇਤ ਮੈਬਰਾਂ,ਐਸ ਐਮ ਸੀਜ਼ ਕਮੇਟੀ ਮੈਬਰਾਂ ਅਤੇ ਹੋਰ ਪਤਵੰਤੇ ਸੱਜਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲਾਂ ਦੀ ਨੁਹਾਰ ਬਦਲਣ ਲਈ ਪਿਛਲੇ ਤਿੰਨ ਸਾਲਾਂ ਤੋ ਜੰਗੀ ਪੱਧਰ ਉੱਤੇ ਉਪਰਾਲੇ ਕੀਤੇ ਜਾ ਰਹੇ ਹਨ। ਅਧਿਆਪਕਾਂ ਦੀਆਂ ਕੁਸਲਤਾਵਾਂ ਨੂੰ ਹੋਰ ਵਧਾਉਣ ਹਿੱਤ ਫਿੰਨਲੈਂਡ ਵਰਗੇ ਦੇਸ਼ਾਂ ਦੇ ਦੌਰੇ ਕਰਵਾਏ ਜਾ ਰਹੇ ਹਨ ਤਾਂ ਕਿ ਉਨ੍ਹਾਂ ਦੇਸ਼ਾ ਦੇ ਸਿੱਖਿਆ ਮਾਡਲ ਨੂੰ ਅਪਣਾਇਆ ਜਾ ਸਕੇ ਅਤੇ ਆਪਣੇ ਦੇਸ ਵਿੱਚ ਲਾਗੂ ਕੀਤਾਂ ਜਾ ਸਕੇ।
ਇਸ ਤੋਂ ਇਲਾਵਾ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਪਈ ਪੋਸਟਾਂ ਨੂੰ ਭਰਨ ਦੀ ਪ੍ਰਕਿਰਿਆ ਵਿੱਚ ਤੇਜੀ ਲਿਆਈ ਗਈ ਹੈ। ਆਉਣ ਵਾਲੇ ਕੁਝ ਦਿਨਾਂ ਵਿੱਚ ਹੋਰ ਨਵੇਂ ਅਧਿਆਪਕਾਂ ਨੂੰ ਆਰਡਰ ਦੇ ਕੇ ਸਕੂਲਾਂ ਵਿੱਚ ਭੇਜਿਆ ਜਾ ਰਿਹਾ ਹੈ ਤਾਂ ਕਿ ਨਵੇਂ ਸ਼ੈਸ਼ਨ ਤੋਂ ਬੱਚਿਆਂ ਦੀ ਪੜ੍ਹਾਈ ਪੱਧਰ ਨੂੰ ਹੋਰ ਉੱਚਾ ਚੁੱਕਿਆ ਜਾ ਸਕੇ। ਇਸ ਤੋਂ ਇਲਾਵਾ ਸਕੂਲਾਂ ਦੇ ਇਨਫਾਸਟਾਕਚਰ ਨੂੰ ਵਧੀਆਂ ਬਨਾਉਣ ਹਿੱਤ ਰੋਜਾਨਾ ਲੱਖਾਂ ਰੁਪਿਆਂ ਦੀਆਂ ਗ੍ਰਾਂਟਾ ਸਕੂਲਾਂ ਨੂੰ ਜਾਰੀ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਇਹ ਵੀ ਦੱਸਿਆਂ ਕਿ ਬੱਚਿਆਂ ਨੂੰ ਸਮੇਂ ਦੇ ਹਾਣੀ ਬਨਾਉਣ ਹਿੱਤ ਈ ਕੰਟੈਂਟ ਨਾਲ ਜੋੜਿਆ ਗਿਆ ਹੈ ਤਾਂ ਕਿ ਭਵਿੱਖ ਵਿੱਚ ਉਨ੍ਹਾਂ ਨੂੰ ਉਚੇਰੀ ਸਿੱਖਿਆ ਪ੍ਰਾਪਤ ਕਰਨ ਮੌਕੇ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆਂ ਕਿ ਸਰਕਾਰੀ ਸਕੂਲਾਂ ਵਿੱਚ ਨਰਸਰੀ ਅਤੇ ਪ੍ਰੀ ਪ੍ਰਾਇਮਰੀ ਬੱਚਿਆਂ ਨੂੰ ਖੇਡ-ਖੇਡ ਵਿਧੀਆ ਰਾਂਹੀ ਅਤੈ ਸਮਝ ਅਧਾਰਿਤ ਕਹਾਣੀ ਰਾਂਹੀ ਸਿਖਾਇਆ ਜਾਂਦਾ ਹੈ। ਉਨ੍ਹਾਂ ਇਹ ਵੀ ਦੱਸਿਆਂ ਕਿ ਹੁਣ ਕੋਈ ਵੀ ਬੱਚਾ ਜਿਸ ਦੀ ਉਮਰ ਤਿੰਨ ਸਾਲ ਹੋ ਚੁੱਕੀ ਹੈ,ਉਹ ਕਿਸੇ ਵੀ ਸਰਕਾਰੀ ਸਕੂਲ ਵਿੱਚ ਕਿਸੇ ਵੀ ਮੀਡੀਅਮ ਵਿੱਚ ਦਾਖਲਾ ਲੈ ਸਕਦਾ ਹੈ।ਉਨ੍ਹਾਂ ਮਾਪਿਆਂ ਨੂੰ ਪ੍ਰੇਰਿਤ ਕਰਦਿਆਂ ਇਹ ਵੀ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਬਹੁਤ ਹੀ ਮਿਹਨਤੀ ਅਤੇ ਤਜ਼ਰਬੇਕਾਰ ਹਨ,ਇਸ ਲਈ ਆਪਣੇ ਬੱਚਿਆਂ ਦੇ ਸ਼ਾਨਦਾਰ ਅਤੇ ਉੱਜਵਲ ਭਵਿੱਖ ਲਈ ਸਾਨੂੰ ਆਪਣੇ ਬੱਚੇ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਕੇ ਸਰਕਾਰੀ ਸਹੂਲਤਾਂ ਦਾ ਲਾਭ ਲੈਣਾ ਚਾਹੀਦਾ ਹੈ। ਅੱਜ ਉਨ੍ਹਾਂ ਵਲੋਂ ਔੜ, ਹਿਆਲਾ,ਰਾਹੋਂ, ਬਰਨਾਲਾਂ ਕਲਾਂ ਅਤੇ ਭਾਨ ਮਜਾਰਾ ਸਕੂਲਾਂ ਵਿੱਚ ਚੱਲ ਰਹੀ ਮੈਗਾ ਮਾਪੇ ਅਧਿਆਪਕ ਮਿਲਣੀ ਵਿੱਚ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਦਿਆਲ ਸਿੰਘ ਬਲਾਕ ਰਿਸੋਰਸ ਕੋਆਰਡੀਨੇਟਰ ਵੀ ਮੌਜੂਦ ਸਨ। ਇਸ ਮੌਕੇ ਬਲਜੀਤ ਸਿੰਘ ਬੀ ਐਨ ਓ,ਬਲਕਾਰ ਚੰਦ ਸੈਂਟਰ ਹੈੱਡ ਟੀਚਰ,ਨੀਲਮ ਰਾਣੀ,ਜਸਪ੍ਰੀਤ ਕੌਰ,ਸਰਬਜੀਤ ਕੌਰ,ਸੁਖਵਿੰਦਰ ਕੌਰ,ਆਸ਼ਾ ਰਾਣੀ,ਕੁਲਦੀਪ ਕੌਰ ਮਾਨ,ਰਜਨੀ,ਸ਼ਾਲੂ ਕਾਲੀਆ,ਸੁਖਦੇਵ ਸਿੰਘ ਅਤੇ ਸੁਖਵਿੰਦਰ ਸਿੰਘ ਵੀ ਹਾਜ਼ਰ ਸਨ।
2 | 8 | 3 | 0 | 6 | 7 | 3 | 5 |