ਹੁਸ਼ਿਆਰਪੁਰ ਜ਼ਿਲ੍ਹੇ ਦੇ 1700 ਤੋਂ ਵੱਧ ਸਕੂਲਾਂ ਵਿੱਚ ਹੋਈ ਮੈਗਾ ਪੀ.ਟੀ.ਐਮ.
- ਪੀ.ਟੀ.ਐਮ. ਵਿਦਿਆਰਥੀਆਂ ਦੀ ਸਮੁੱਚੀ ਕਾਰਗੁਜ਼ਾਰੀ ਲਈ ਮਾਪਿਆਂ ਅਤੇ ਅਧਿਆਪਕਾਂ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਹੈ: ਰੋੜੀ
- ਸਿੱਖਿਆ ਖੇਤਰ ਲਈ 18 ਹਜ਼ਾਰ ਕਰੋੜ ਰੁਪਏ ਰੱਖੇ ਗਏ ਹਨ, ਹੁਸ਼ਿਆਰਪੁਰ ਵਿੱਚ ਜਲਦ ਹੀ ਲਗਭਗ 700 ਹੋਰ ਅਧਿਆਪਕ ਹੋਣਗੇ ਤਾਇਨਾਤ: ਰਾਜਾ ਗਿੱਲ, ਕਰਮਜੀਤ ਸਿੰਘ ਘੁੰਮਣ
- ਸਕੂਲਾਂ ਵਿੱਚ ਮਿਆਰੀ ਪੜ੍ਹਾਈ ਅਤੇ ਆਧੁਨਿਕ ਸਹੂਲਤਾਂ ਨਾਲ ਲੈੱਸ ਬੁਨਿਆਦੀ ਢਾਂਚੇ ਲਈ ਮਾਪਿਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ
ਹੁਸ਼ਿਆਰਪੁਰ, 29 ਮਾਰਚ 2025 - ਪੰਜਾਬ ਸਰਕਾਰ ਦੀ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਪਹਿਲਕਦਮੀ ਤਹਿਤ ਅੱਜ ਜ਼ਿਲ੍ਹੇ ਦੇ 1700 ਤੋਂ ਵੱਧ ਸਕੂਲਾਂ ਵਿੱਚ ਪੀਟੀਐਮ ਹੋਈ, ਜਿਨ੍ਹਾਂ ਵਿੱਚ 490 ਸੈਕੰਡਰੀ ਅਤੇ 1200 ਤੋਂ ਵੱਧ ਪ੍ਰਾਇਮਰੀ ਸਕੂਲ ਸ਼ਾਮਲ ਸਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬੀਰਮਪੁਰ ਵਿਖੇ ਮਾਪਿਆਂ ਅਤੇ ਅਧਿਆਪਕਾਂ ਨਾਲ ਮੁਲਾਕਾਤ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਕਰਨ ਦੀ ਦਿਸ਼ਾ ਵਿੱਚ ਬੇਮਿਸਾਲ ਤਰੱਕੀ ਕੀਤੀ ਹੈ। ਸ੍ਰੀ ਰੋੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਪਨਾ ਸੀ ਕਿ ਸਿੱਖਿਆ ਅਤੇ ਸਿਹਤ ਖੇਤਰਾਂ ਵਿੱਚ ਵੱਡੇ ਸੁਧਾਰ ਕੀਤੇ ਜਾਣ, ਜੋ ਕਿ ਸਪੱਸ਼ਟ ਤੌਰ 'ਤੇ ਦਿਖਾਈ ਦੇ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਸਾਡੇ ਸਕੂਲ ਸਭ ਤੋਂ ਸਭ ਤੋਂ ਵਧੀਆ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਦੀਆਂ ਸਾਰੀਆਂ ਲੋੜੀਂਦੀਆਂ ਅਤਿ ਆਧੁਨਿਕ ਸਹੂਲਤਾਂ ਨਾਲ ਲੈੱਸ ਹਨ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਤਾਂ ਜੋ ਉਹ ਮਿਆਰੀ ਸਿੱਖਿਆ ਦੇ ਨਾਲ-ਨਾਲ ਹੋਰ ਸਹੂਲਤਾਂ ਪ੍ਰਾਪਤ ਕਰ ਸਕਣ।
ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਪੀ.ਟੀ.ਐਮ. ਵਿੱਚ ਸ਼ਮੂਲੀਅਤ ਕਰਦਿਆਂ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਸੂਬੇ ਭਰ ਦੇ ਸਕੂਲਾਂ ਦੇ ਬੇਮਿਸਾਲ ਵਿਕਾਸ ਲਈ ਧੰਨਵਾਦ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਕੂਲ ਨੂੰ ਹੋਰ ਬੁਨਿਆਦੀ ਢਾਂਚੇ ਅਤੇ ਅਪਗ੍ਰੇਡੇਸ਼ਨ ਲਈ 53 ਲੱਖ ਰੁਪਏ ਦੀ ਗ੍ਰਾਂਟ ਮਿਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਲਈ 18000 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਜੋ ਮੌਜੂਦਾ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰੇਗਾ।
ਦਸੂਹਾ ਦੇ ਵਿਧਾਇਕ ਕਰਮਜੀਤ ਸਿੰਘ ਘੁੰਮਣ ਨੇ ਸਰਕਾਰੀ ਐਲੀਮੈਂਟਰੀ ਸਕੂਲ ਘੱਗਰ ਅਤੇ ਵਡਾਲਾ ਅਤੇ ਪੀ.ਐਮ. ਸ਼੍ਰੀ ਸਰਕਾਰੀ ਸੈਕੰਡਰੀ ਸਕੂਲ ਸੈਕਟਰ-1 ਤਲਵਾੜਾ ਦਾ ਦੌਰਾ ਕੀਤਾ ਅਤੇ ਕਿਹਾ ਕਿ ਸੂਬਾ ਸਰਕਾਰ ਦਾ ਪੀਟੀਐਮ ਯਤਨ ਇੱਕ ਸਵਾਗਤਯੋਗ ਕਦਮ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪਲੇਟਫਾਰਮ ਮਾਪਿਆਂ ਅਤੇ ਅਧਿਆਪਕਾਂ ਦਰਮਿਆਨ ਮਿਲਣੀ ਸਿੱਖਿਆ ਦੀ ਕਾਰਗੁਜ਼ਾਰੀ, ਖੇਡ ਯੋਗਤਾਵਾਂ ਅਤੇ ਈ.ਸੀ.ਏਜ਼. ਦੇ ਨਾਲ-ਨਾਲ ਵਿਦਿਆਰਥੀਆਂ ਦੀ ਸਮੁੱਚੀ ਸ਼ਖਸੀਅਤ ਬਾਰੇ ਸਮੁੱਚੀ ਚਰਚਾ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਲਦ ਹੀ 2500 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇਗੀ ਜਿਨ੍ਹਾਂ ਵਿੱਚੋਂ ਲਗਭਗ 700 ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਤਾਇਨਾਤ ਕੀਤਾ ਜਾਣਾ ਹੈ।
ਮਾਪਿਆਂ ਨੇ ਸੂਬੇ ਦੇ ਸਕੂਲਾਂ ਨੂੰ ਵਿਸ਼ਵ ਪੱਧਰੀ ਸਕੂਲਾਂ ਦੀ ਤਰਜ਼ ‘ਤੇ ਅਪ੍ਰੇਗੇਡਸ਼ਨ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਇਸ ਗੱਲ 'ਤੇ ਬਹੁਤ ਸੰਤੁਸ਼ਟੀ ਪ੍ਰਗਟਾਈ ਕਿ ਉਨ੍ਹਾਂ ਦੇ ਬੱਚੇ ਨਾ ਸਿਰਫ਼ ਮੁਫ਼ਤ ਮਿਆਰੀ ਸਿੱਖਿਆ ਪ੍ਰਾਪਤ ਕਰ ਰਹੇ ਹਨ, ਸਗੋਂ ਮੁਫ਼ਤ ਕਿਤਾਬਾਂ, ਵਰਦੀ ਅਤੇ ਵਿਦਿਅਕ ਦੌਰੇ ਦਾ ਲਾਭ ਵੀ ਪ੍ਰਾਪਤ ਕਰ ਰਹੇ ਹਨ।
ਜ਼ਿਲ੍ਹਾ ਸਿੱਖਿਆ ਅਧਿਕਾਰੀ ਲਲਿਤਾ ਅਰੋੜਾ ਨੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਹੂਲਤਾਂ, ਸੇਵਾਵਾਂ ਅਤੇ ਸਿੱਖਿਆ ਦੀ ਗੁਣਵੱਤਾ ਬੇਮਿਸਾਲ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਅਤੇ ਹੋਰ ਸਹੂਲਤਾਂ ਮੁਫ਼ਤ ਮਿਲਣਗੀਆਂ।