“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲੇ ਭਰ ਵਿੱਚ ਨਸ਼ਾ ਪ੍ਰਭਾਵਿਤ ਖੇਤਰਾਂ ਅੰਦਰ ਜਾਂਚ
- ਵੱਖ-ਵੱਖ ਧਰਾਵਾਂ ਤਹਿਤ 09 ਖਿਲਾਫ ਕਾਰਵਾਈ
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ, 29 ਮਾਰਚ 2025 - ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕਪੂਰਥਲਾ ਪੁਲਿਸ ਵੱਲੋਂ ਅੱਜ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਦੇ ਨਾਲ ਕਪੂਰਥਲਾ ਦੇ ਨਸ਼ਾ ਪ੍ਰਭਾਵਿਤ ਖੇਤਰਾਂ ਅੰਦਰ ਛਾਪੇਮਾਰੀ ਕੀਤੀ ਗਈ।
ਸ੍ਰੀ ਗੌਰਵ ਤੂਰਾ ਐਸ ਐਸ ਪੀ ਕਪੂਰਥਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ ਜੀ ਪੀ ਪੰਜਾਬ, ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਤੇ ਡੀ ਆਈ ਜੀ ਜਲੰਧਰ ਰੇਂਜ ਸ੍ਰੀ ਨਵੀਨ ਸਿੰਗਲਾ ਦੀ ਅਗਵਾਈ ਹੇਠ ਜਿਲਾ ਕਪੂਰਥਲਾ ਦੇ ਵੱਖ- ਵੱਖ 16 ਡਰੱਗ ਹਾਟਸਪਾਟ ਏਰੀਆ ਵਿਖੇ ਛਾਪੇਮਾਰੀ ਕਰਕੇ ਸ਼ੱਕੀ ਵਿਅਕਤੀਆਂ ਤੋਂ ਪੁੱਛ-ਗਿੱਛ ਕੀਤੀ ਗਈ ਤੇ ਸ਼ੱਕੀ ਵਾਹਨਾਂ ਦੀ ਜਾਂਚ ਵੀ ਕੀਤੀ ਗਈ।
ਨਸ਼ਾ ਵਿਰੁੱਧ ਮੁਹਿੰਮ ਨੂੰ ਜੋਰਦਾਰ ਤਰੀਕੇ ਨਾਲ ਅੱਗੇ ਵਧਾਉਂਦੇ ਹੋਏ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਦੇ ਹੋਏ ਜਿਲੇ ਭਰ ਵਿੱਚ 09 ਵਿਅਕਤੀਆਂ ਨੂੰ ਕਾਬੂ ਕਰਕੇ ਉਹਨਾ ਪਾਸੋਂ ਹੇਠ ਲਿਖੀ ਬਰਾਮਦਗੀ ਕਰਕੇ 09 ਮੁਕੱਦਮੇ ਐਨ.ਡੀ.ਪੀ.ਐਸ ਐਕਟ, ਅਸਲਾ ਐਕਟ ਅਤੇ ਆਬਕਾਰੀ ਐਕਟ ਤਹਿਤ ਦਰਜ ਕੀਤੇ ਗਏ। ਜਿਸ ਵਿਚ ਗ੍ਰਿਫਤਾਰ ਕੀਤੇ ਗਏ ਵਿਅਕਤੀ ਮਨਜੀਤ ਕੌਰ ਉਰਫ ਭੋਲੀ ਪਤਨੀ ਕੁਲਵੰਤ ਸਿੰਘ ਵਾਸੀ ਹਮੀਰਾ ਥਾਣਾ ਸੁਭਾਨਪੁਰ ,ਵੀਰ ਸਿੰਘ ਉਰਫ ਵੀਰੂ ਪੁੱਤਰ ਗੋਪਾਲ ਸਿੰਘ ਵਾਸੀ ਬੂਟ ਥਾਣਾ ਸੁਭਾਨਪੁਰ। ਸੁਰਿੰਦਰ ਸਿੰਘ ਉਰਫ ਸ਼ਿੰਦਰ ਪੁੱਤਰ ਗੁਰਦੀਪ ਸਿੰਘ ਵਾਸੀ ਹਮੀਰਾ ਥਾਣਾ ਸੁਭਾਨਪੁਰ, ਲਖਵੀਰ ਸਿੰਘ ਉਰਫ ਲਾਡੀ ਪੁੱਤਰ ਸਵਰਨ ਸਿੰਘ ਵਾਸੀ ਰਣਜੀਤ ਐਵੀਨਿਊ ਮਕਾਨ ਨੰਬਰ 19 ਸੀ ਥਾਣਾ ਰਣਜੀਤ ਐਵੀਨਿਊ ਅਮ੍ਰਿਤਸਰ
, ਧਰਮਿੰਦਰ ਕੁਮਾਰ ਪੁੱਤਰ ਰਮੇਸ਼ ਲਾਲ ਵਾਸੀ ਮੁਹੱਲਾ ਸ਼ੇਰਗੜ੍ਹ ਮਕਾਨ ਨੰਬਰ 23/46 ਥਾਣਾ ਸਿਟੀ ਕਪੂਰਥਲਾ, ਗੁਰਪ੍ਰੀਤ ਸਿੰਘ ਉਰਫ ਘੁੱਗੀ ਪੁੱਤਰ ਸੰਤੋਖ ਸਿੰਘ ਵਾਸੀ ਧਾਰੀਵਾਲ ਦੋਨਾ ਕਪੂਰਥਲਾ। ਪਰਮਿੰਦਰ ਸਿੰਘ ਉਰਫ ਪਿੰਦਰ ਪੁੱਤਰ ਬਲਬੀਰ ਸਿੰਘ ਵਾਸੀ ਤੋਤੀ ਥਾਣਾ ਸੁਲਤਾਨਪੁਰ ਲੋਧੀ ਅਤੇ ਸੰਦੀਪਤ ਡੇਵਿਡ ਪੁੱਤਰ ਰਜੇਸ਼ ਕੁਮਾਰ ਵਾਸੀ ਮੁਹੱਲਾ ਡੱਡੀਆ ਹਦੀਆਬਾਦ ਥਾਣਾ ਸਤਨਾਮਪੁਰਾ ਫਗਵਾੜਾ। ਐਮ.ਡੀ ਏਜਾਜ ਅਹਿਮਦ ਪੁੱਤਰ ਐਮ.ਡੀ ਇਕਬਾਲ ਵਾਸੀ ਗਾਥਾ ਥਾਣਾ ਪ੍ਰਤਾਪਗੰਜ ਜਿਲਾ ਸਪੋਲ। ਨੂੰ ਗ੍ਰਿਫਤਾਰ ਕੀਤਾ ਗਿਆ ਜਿਨ੍ਹਾਂ ਕੋਲੋਂ ਹੈਰੋਇਨ = 47 ਗ੍ਰਾਮ , ਨਸ਼ੀਲੀਆਂ ਗੋਲੀਆਂ -125, ਗਾਂਜਾ = 500 ਗ੍ਰਾਮ, ਅਸਲਾ = 01 ਪਿਸਟਲ 32 ਬੋਰ, ਸ਼ਰਾਬ ਠੇਕਾ = 11,250 ਐਮ.ਐਲ ਅਤੇ 06 ਵਹੀਕਲ ਚੋਰੀ ਦੇ ਬ੍ਰਾਮਦ ਕੀਤੇ ਗਏ। ਇਸ ਮੌਕੇ ਸ੍ਰੀ ਤੂਰਾ ਨੇ ਦੱਸਿਆ ਕਿ ਕਪੂਰਥਲਾ ਪੁਲਿਸ ਵੱਲੋਂ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਨਸ਼ਾ ਤਸਕਰਾਂ ਵਿੱਰੁਧ ਸਖ਼ਤ ਕਾਰਵਾਈ ਜਾਰੀ ਰਹੇਗੀ।ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੁਲਿਸ ਨਾਲ ਵੱਧ ਤੋਂ ਵੱਧ ਸਹਿਯੋਗ ਕਰਨ ਅਤੇ ਕਿਸੇ ਵੀ ਨਸ਼ੇ ਸਬੰਧੀ ਸ਼ੱਕੀ ਗਤੀਵਿਧੀ ਦੀ ਸ਼ਿਕਾਇਤ ਪੁਲਿਸ ਹੈਲਪਲਾਈਨ ਨੰਬਰ 112 ਅਤੇ “ਸੇਫ ਪੰਜਾਬ ਐਪ ਨੰਬਰ 97791-00200” ਤੇ ਕਰਨ। ਸੂਚਨਾ ਦੇਣ ਵਾਲੇ ਦਾ ਨਾਮ ਪੂਰੀ ਤਰਾਂ ਗੁਪਤ ਰੱਖਿਆ ਜਾਵੇਗਾ ਅਤੇ ਪਬਲਿਕ ਵੱਲੋ ਦਿੱਤੇ ਗਏ ਸੁਝਾਵਾਂ ਨੂੰ ਪੂਰੀ ਗੰਭੀਰਤਾ ਨਾਲ ਲਿਆ ਜਾਵੇਗਾ ।