← ਪਿਛੇ ਪਰਤੋ
Gurdaspur : ਪਿੰਡ ਭਾਮ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ
ਗੁਰਦਾਸਪੁਰ : ਜ਼ਿਲ੍ਹੇ ਦੇ ਪਿੰਡ ਭਾਮ ਵਿਚਲੇ ਗੁਰਦੁਆਰਾ ਸਾਹਿਬ ‘ਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਗੁਰਬਾਣੀ ਦੀਆਂ ਪੋਥੀਆਂ ਅਗਨ ਭੇਟ ਹੋ ਗਈਆਂ। ਇਸ ਮੰਦਭਾਗੀ ਘਟਨਾ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟਾਇਆ ਹੈ। ਇਸ ਦੇ ਨਾਲ ਹੀ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪਿੰਡ ਦੇ ਹਰ ਘਰ ਵਿਚੋ ਇਕ ਇਕ ਬੰਦੇ ਨੂੰ ਤਲਬ ਵੀ ਕਰ ਲਿਆ ਹੈ।
Total Responses : 0