ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਦਿੱਤੀ ਸ਼ਰਧਂਜਲੀ: ਤਰੁਣ ਚੁੱਘ
ਡਾ. ਸੁਭਾਸ਼ ਸ਼ਰਮਾ ਦੇ ਯਤਨਾਂ ਸਦਕਾ ਇੰਨਾ ਵੱਡਾ ਪ੍ਰੋਜੈਕਟ ਪ੍ਰਾਪਤ ਹੋਇਆ: ਤਰੁਣ ਚੁੱਘ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 30 ਮਾਰਚ,2025 - ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਭਾਜਪਾ ਪੰਜਾਬ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਖਟਕੜ ਕਲਾਂ ਪਹੁੰਚ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪਿੰਡ ਦੀ ਪੰਚਾਇਤ ਨੇ ਦੋਵਾਂ ਆਗੂਆਂ ਨੂੰ ਸਨਮਾਨਤ ਕੀਤਾ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਨੂੰ ਵਿਰਾਸਤੀ ਸਥਾਨ ਵਜੋਂ ਵਿਕਸਤ ਕਰਨ ਲਈ 53 ਕਰੋੜ 45 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਪਿੰਡ ਵਾਸੀਆਂ ਨੇ ਇਸ ਇਤਿਹਾਸਕ ਪਹਿਲਕਦਮੀ ਲਈ ਦੋਵਾਂ ਆਗੂਆਂ ਦਾ ਧੰਨਵਾਦ ਕੀਤਾ।
ਸ਼੍ਰੀ ਤਰੁਣ ਚੁੱਘ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਸਨਮਾਨ ਕੀਤਾ ਹੈ। ਸੁਭਾਸ਼ ਸ਼ਰਮਾ ਦੇ ਯਤਨਾਂ ਦੀ ਪ੍ਰਸ਼ੰਸਾ ਕਰਦੇ ਹੋਏ, ਉਨ੍ਹਾਂ ਕਿਹਾ ਕਿ ਪਿਛਲੇ ਛੇ ਮਹੀਨਿਆਂ ਤੋਂ ਉਹ ਇਸ ਪ੍ਰੋਜੈਕਟ ਨੂੰ ਹਕੀਕਤ ਬਣਾਉਣ ਲਈ ਨਿਰੰਤਰ ਕੰਮ ਕਰ ਰਹੇ ਸਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ, ਜਿਨ੍ਹਾਂ ਦੀ ਅਗਵਾਈ ਹੇਠ ਇਹ ਇਤਿਹਾਸਕ ਪਹਿਲ ਸੰਭਵ ਹੋਈ ਹੈ।
ਇਸ ਦੌਰਾਨ ਤਰੁਣ ਚੁੱਘ ਨੇ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਗਤ ਸਿੰਘ ਦਾ ਨਾਮ ਲੈ ਕੇ ਸਿਆਸਤ ਕਰਨ ਵਾਲੀ ਸਰਕਾਰ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਹਰ ਤਰ੍ਹਾਂ ਦਾ ਮਾਫੀਆ ਵਧਿਆ-ਫੁੱਲਿਆ ਹੈ। ਉਨ੍ਹਾਂ ਪ੍ਰਣ ਲਿਆ ਕਿ ਇਸ ਪਵਿੱਤਰ ਧਰਤੀ 'ਤੇ ਅਸੀਂ ਸਹੁੰ ਖਾਂਦੇ ਹਾਂ ਕਿ ਪੰਜਾਬ ਨੂੰ ਨਸ਼ਿਆਂ ਅਤੇ ਮਾਫੀਆ ਰਾਜ ਤੋਂ ਮੁਕਤ ਕੀਤਾ ਜਾਵੇਗਾ।
ਮੋਦੀ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਲਈ ਕੀਤੇ ਗਏ ਕੰਮਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮੋਦੀ ਜੀ ਦਾ ਉਦੇਸ਼ ਪੰਜਾਬ ਨੂੰ ਖੁਸ਼ਹਾਲ ਅਤੇ ਸਮਰਿਧ ਬਣਾਉਣਾ ਹੈ।
ਡਾ. ਸੁਭਾਸ਼ ਸ਼ਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀਆਂ ਗਜੇਂਦਰ ਸਿੰਘ ਸ਼ੇਖਾਵਤ ਅਤੇ ਤਰੁਣ ਚੁੱਘ ਦਾ ਇਸ ਮਹੱਤਵਪੂਰਨ ਪ੍ਰੋਜੈਕਟ ਵਿੱਚ ਯੋਗਦਾਨ ਪਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸ਼ਰਧਾਂਜਲੀ ਹੈ ਅਤੇ ਇਹ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗਾ।
ਇਸ ਸ਼ਰਧਾਂਜਲੀ ਸਮਾਰੋਹ ਵਿੱਚ ਮੌਜੂਦ ਸੈਂਕੜੇ ਪੰਜਾਬੀਆਂ ਨੇ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ ਨੂੰ ਮੁੜ ਸੁਰਜੀਤ ਕਰਨ ਦੇ ਆਪਣੇ ਸੰਕਲਪ ਨੂੰ ਦੁਹਰਾਇਆ। ਇਸ ਸਮਾਗਮ ਵਿੱਚ ਸ਼੍ਰੀਮਤੀ ਵਰਿੰਦਰ ਕੌਰ ਥਾਡੀ, ਸੁਖਮਿੰਦਰ ਗੋਲਡੀ, ਜਥੇਦਾਰ ਕੁਲਵੰਤ ਸਿੰਘ ਬਾਠ, ਐਨ ਕੇ ਵਰਮਾ, ਸੰਜੀਵ ਭਾਰਦਵਾਜ, ਪੂਨਮ ਮਾਣਿਕ, ਅਸ਼ੋਕ ਬਾਠ, ਪ੍ਰੀਤਪਾਲ ਬਜਾਜ, ਨਰਿੰਦਰ ਰਾਣਾ, ਸੁਰਿੰਦਰ ਬੱਬਲ, ਪਰਮੋਦ ਕੁਮਾਰ, ਜਗਦੀਪ ਔਜਲਾ, ਹਰਮਨਜੀਤ ਪ੍ਰਿੰਸ, ਪਵਨ ਮਨੋਚਾ, ਸ਼ਾਮ ਸੁੰਦਰ ਰੰਗਾ, ਹਰਮਿੰਦਰਪਾਲ ਸਿੰਘ ਵਾਲੀਆ, ਜਗਦੀਸ਼ ਕਾਜਲਾ, ਮੁਕੇਸ਼ ਨੱਡਾ, ਅਮਨ ਰਾਣਾ, ਨੰਦਕਿਸ਼ੋਰ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਮੌਜੂਦ ਸਨ।