ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਨਗਰ ਪੰਚਾਇਤ ਭੁਲਥ ਦੇ ਪ੍ਰਧਾਨ ਰਸ਼ਪਾਲ ਸ਼ਰਮਾ ਨੇ ਸੰਭਾਲਿਆ ਅਹੁਦਾ
- ਨਵੇਂ ਬਣੇ ਪ੍ਰਧਾਨ ਰਸ਼ਪਾਲ ਸ਼ਰਮਾ ਨੇ ਇਮਾਨਦਾਰੀ ਨਾਲ ਇਲਾਕੇ ਦਾ ਵਿਕਾਸ ਕਰਨ ਦਾ ਕੀਤਾ ਵਾਅਦਾ
ਚੰਡੀਗੜ੍ਹ, 30 ਮਾਰਚ 2025 - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਅੱਜ ਇਥੇ ਨਗਰ ਪੰਚਾਇਤ ਭੁਲਥ ਦੇ ਨਵੇਂ ਬਣੇ ਪ੍ਰਧਾਨ ਰਸ਼ਪਾਲ ਸ਼ਰਮਾ ਨੇ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਪ੍ਰਧਾਨ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਮੁਬਾਰਕਬਾਦ 'ਤੇ ਸ਼ੁਭਕਾਮਨਾਵਾਂ ਭੇਟ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭੁਲਥ ਦੇ ਵਿਕਾਸ ਕਾਰਜਾਂ ਲਈ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਅਰੋੜਾ ਨੇ ਕਿਹਾ ਕਿ ਹਾਲ ਹੀ ਵਿੱਚ ਆਪ ਸਰਕਾਰ ਵਲੋਂ ਪੇਸ਼ ਕੀਤੇ ਬਜਟ ਤਹਿਤ ਪੂਰੇ ਪੰਜਾਬ ਦੇ ਨਾਲ ਨਾਲ ਭੁਲਥ ਵਿੱਚ ਵੀ ਵੱਡੇ ਪਧਰ 'ਤੇ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਗਰ ਪੰਚਾਇਤ ਦੀ ਨਵੀਂ ਬਣੀ ਸਮੁੱਚੀ ਟੀਮ ਤੋਂ ਬਹੁਤ ਆਸਾਂ ਹਨ ਅਤੇ ਉਹ ਖੁਦ ਵੀ ਇਹ ਚਾਹੁੰਦੇ ਹਨ ਕਿ ਸਾਰੀ ਟੀਮ ਪੂਰੀ ਤਨਦੇਹੀ ਨਾਲ ਹਰ ਇੱਕ ਵਾਰਡ ਦੀ ਨੁਹਾਰ ਨੂੰ ਸੰਵਾਰਨ ਵਿੱਚ ਅਹਿਮ ਯੋਗਦਾਨ ਪਾਵੇ।
ਅਹੁਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਰਸ਼ਪਾਲ ਸ਼ਰਮਾ ਨੇ ਵਾਅਦਾ ਕੀਤਾ ਕਿ ਉਹ ਪੂਰੀ ਇਮਾਨਦਾਰੀ ਨਾਲ ਭੁਲਥ ਦੇ ਵਿਕਾਸ ਕਾਰਜ ਕਰਨਗੇ।