ਹਰਮੋਹਨ ਸੰਧੂ ਨੇ ਐਲਾਨੀ ਪੰਜ ਮੈਬਰੀ ਕਮੇਟੀ ਰਾਹੀ ਭਰਤੀ ਕਰਨ ਦਾ ਕੀਤਾ ਐਲਾਨ
ਸ੍ਰੀ ਚਮਕੌਰ ਸਾਹਿਬ ਵਿਖੇ ਵੱਡਾ ਇੱਕਠ ਕਰਕੇ ਕਰਨਗੇ ਭਰਤੀ ਸ਼ੁਰੂ
ਸ੍ਰੀ ਚਮਕੌਰ ਸਾਹਿਬ, 31 ਮਾਰਚ, 2024: ਸ੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਹਲਕਾ ਮੋਰਿਡਾ ਤੋਂ ਦੋ ਵਾਰ ਵਿਧਾਇਕ ਰਹੇ ਅਜੈਬ ਸਿੰਘ ਸੰਧੂ ਅਤੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਚਾਰ ਵਾਰ ਵਿਧਾਇਕ ਰਹੇ ਸਤਵੰਤ ਕੌਰ ਸੰਧੂ ਸਾਬਕਾ ਮੰਤਰੀ ਦੇ ਪੁੱਤਰ ਹਰਮੋਹਨ ਸਿੰਘ ਸੰਧੂ ਨੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਐਲਾਨੀ ਗਈ ਪੰਜ ਮੈਬਰੀ ਕਮੇਟੀ ਰਾਹੀਂ ਜਲਦੀ ਹੀ ਸ੍ਰੀ ਚਮਕੌਰ ਸਾਹਿਬ ਵਿਖੇ ਵੱਡਾ ਇੱਕਠ ਕਰਕੇ ਭਰਤੀ ਸ਼ੁਰੂ ਕਰ ਕਰਨ ਦਾ ਐਲਾਨ ਕੀਤਾ । ਸੰਧੂ ਪਰਿਵਾਰ ਦੇ ਹਰਜਿੰਦਰ ਸਿੰਘ ਲਾਲੀ ਵੀ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਸੇਵਾ ਕਰਦੇ ਰਹੇ ਹਨ। ਅਜੈਬ ਸਿੰਘ ਸੰਧੂ ਤੇ ਸਤਵੰਤ ਕੌਰ ਸੰਧੂ ਦੇ ਪੁੱਤਰ ਹਰਮੋਹਨ ਸਿੰਘ ਸੰਧੂ ਨੇ ਆਸਟ੍ਰੇਲੀਆਂ ਤੋਂ ਗੱਲਬਾਤ ਕਰਦਿਆ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਐਲਾਨੀ ਗਈ ਪੰਜ ਮੈਬਰੀ ਕਮੇਟੀ ਜਿਸ ਵਿੱਚ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ,ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ,ਇਕਬਾਲ ਸਿੰਘ ਝੂੰਦਾ,ਜੱਥੇਦਾਰ ਸੰਤਾ ਸਿੰਘ ਉਮੈਦਪੁਰੀ, ਤੇ ਸਤਵੰਤ ਕੌਰ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਉਹ ਭਰਤੀ ਮੁਹਿੰਮ ਨੂੰ ਕਾਮਯਾਬ ਕਰਨ ਲਈ ਸ੍ਰੀ ਚਮਕੌਰ ਸਾਹਿਬ ਜੋ ਕਿ ਦਸਵੇਂ ਪਾਤਸ਼ਾਹ ਜੀ ਦੀ ਚਰਨ ਛੋਹ ਅਤੇ ਚਮਕੌਰ ਸਾਹਿਬ ਦੀ ਗੜ੍ਹੀ ਦੇ ਸ਼ਹੀਦਾਂ ਦੀ ਧਰਤੀ ਹੈ ,ਇਥੋਂ ਉਹ ਆਪਣੇ ਹਲਕੇ ਦੇ ਪੰਥਕ ਵਰਕਰਾਂ ਦੇ ਨਾਲ ਭਰਤੀ ਮੁਹਿੰਮ ਦੀ ਸ਼ੁਰੂਆਤ ਕਰਨਗੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਜੋ ਵੀ ਹੁਕਮਨਾਮਾ ਆਉਦਾ ਹੈ ਉਸ ਤੇ ਪਹਿਰਾ ਦੇਣਾ ਹਰੇਕ ਸਿੱਖ ਦਾ ਫਰਜ਼ ਬਣਦਾ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਬਣਾਈ ਗਈ ਪੰਜ ਮੈਬਰੀ ਭਰਤੀ ਕਮੇਟੀ ਵੱਲੋਂ ਸ੍ਰੋਮਣੀ ਅਕਾਲੀ ਦੀ ਭਰਤੀ ਮੁਹਿੰਮ ਨੂੰ ਸਫਲ ਬਣਾਉਣਾ ਵੀ ਸਾਡਾ ਫਰਜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾ ਲਈ ਸ੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਹੋਣਾ ਪਵੇਗਾ ਕਿਉਕਿ ਪੰਜਾਬ ਦੇ ਲੋਕਾ ਦੀ ਅਵਾਜ ਬੁਲੰਦ ਕਰਨ ਅਤੇ ਸਿੱਖ ਕੌਮ ਲਈ ਸ੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਹੋਵੇਗਾ।