← ਪਿਛੇ ਪਰਤੋ
ਕਰਨਲ ਬਾਠ ਮਾਮਲਾ: SIT ਮੁਖੀ ਨੇ ਮਾਮਲੇ 'ਚ ਤੇਜ਼ੀ ਲਿਆਉਣ ਲਈ ਜਾਰੀ ਕੀਤਾ ਨੰਬਰ
ਪਟਿਆਲਾ, 31 ਮਾਰਚ 2025- ਕਰਨਲ ਬਾਠ ਕੁੱਟਮਾਰ ਮਾਮਲੇ ਵਿੱਚ ਅੱਜ ਐਸਆਈਟੀ ਦੇ ਮੁਖੀ ਏਡੀਜੀਪੀ ਏਐਸ ਰਾਏ ਨੇ ਪਟਿਆਲਾ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਹੋਇਆਂ ਜਾਣਕਾਰੀ ਦਿੱਤੀ ਕਿ ਕਰਨਲ ਬਾਠ ਕੁਟਮਾਰ ਮਾਮਲੇ ਦੇ ਵਿੱਚ ਸਾਡੇ ਵੱਲੋਂ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਐਸਆਈਟੀ ਦੇ ਵੱਲੋਂ ਇਸ ਮਾਮਲੇ ਵਿੱਚ ਹੋਰ ਜਾਣਕਾਰੀ ਇਕੱਠੀ ਕਰਨ ਦੇ ਵਾਸਤੇ ਇੱਕ ਨੰਬਰ 7508300342 ਜਾਰੀ ਕੀਤਾ ਗਿਆ ਹੈ। ਜਿਸ ਰਾਹੀਂ ਲੋਕ ਇਸ ਤੇ ਆਪਣੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜਿੰਨੀ ਵੀ ਜਾਣਕਾਰੀ ਇਸ ਕੇਸ ਦੇ ਨਾਲ ਸੰਬੰਧਿਤ ਉਹਨਾਂ ਦੇ ਕੋਲ ਹੈ ਉਹ ਸਾਨੂੰ ਤੁਰੰਤ ਦਿੱਤੀ ਜਾਵੇ ਤਾਂ ਜੋ ਇਸ ਮਾਮਲੇ ਵਿੱਚ ਛੇਤੀ ਤੋਂ ਛੇਤੀ ਕਾਰਵਾਈ ਕਰਕੇ ਸੱਚ ਸਾਹਮਣੇ ਲਿਆਂਦਾ ਜਾ ਸਕੇ। ਸੀਸੀਟੀਵੀ ਜਾਂਚ ਕਰਵਾਈ ਜਾ ਰਹੀ ਹੈ। ਏਐਸ ਰਾਏ ਨੇ ਕਿਹਾ ਕਿ 2 ਅਪ੍ਰੈਲ ਨੂੰ ਫੇਰ ਇਸ ਮਾਮਲੇ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
Total Responses : 0