ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ; ਜਾਣੋ ਕੱਲ੍ਹ ਕਿੰਨੇ ਵਜੇ ਖੁੱਲ੍ਹਣਗੇ ਸਕੂਲ
ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗਣਗੇ ਸਕੂਲ – ਡੀ.ਈ.ਓ. (ਸੈ. ਅਤੇ ਐ.) ਅੰਮ੍ਰਿਤਸਰ
ਅੰਮ੍ਰਿਤਸਰ, 31 ਮਾਰਚ ()- ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਲਈ ਸਮਾਂ ਸਾਰਨੀ ਜਾਰੀ ਕਰਦਿਆਂ ਸਕੂਲ ਲੱਗਣ ਦੇ ਸਮੇਂ ਵਿੱਚ ਤਬਦੀਲੀ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਰਭਗਵੰਤ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ), ਕੰਵਲਜੀਤ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ (ਐ.), ਰਜੇਸ਼ ਖੰਨਾ ਡਿਪਟੀ ਡੀ.ਈ.ਓ. ਅਤੇ ਸ਼੍ਰੀਮਤੀ ਇੰਦੂ ਬਾਲਾ ਮੰਗੋਤਰਾ ਡਿਪਟੀ ਡੀ.ਈ.ਓ. ਨੇ ਸਾਂਝੇ ਤੌਰ ਤੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵਲੋਂ ਸਲਾਨਾ ਬਦਲਦੇ ਮੌਸਮ ਨੂੰ ਦੇਖਦੇ ਹੋਏ ਸੂਬੇ ਦੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ ਜੋ ਕਿ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗਣਗੇ।
ਉਨ੍ਹਾਂ ਦੱਸਿਆ ਕਿ ਇਸੇ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਨਾਲ ਸੰਬੰਧਿਤ ਸਰਕਾਰੀ ਸੀਨੀਅਰ ਸੈਕੰਡਰੀ, ਸਰਕਾਰੀ ਹਾਈ, ਸਰਕਾਰੀ ਮਿਡਲ ਅਤੇ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਤੈਅ ਕੀਤਾ ਗਿਆ ਹੈ ਅਤੇ 1 ਅਪ੍ਰੈਲ ਤੋਂ ਸਾਰੇ ਸਰਕਾਰੀ ਸਕੂਲ ਸਵੇਰੇ 8 ਵਜੇ ਲੱਗਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਅਗਲੇਰੇ ਦਿਨਾਂ ਵਿੱਚ ਵੱਧਦੀ ਗਰਮੀ ਦੀ ਤਪਸ਼ ਕਾਰਨ ਸਕੂਲਾਂ ਦਾ ਸਮਾਂ ਘਟਾਉਣ ਦਾ ਫੈਸਲਾ ਸਿੱਖਿਆ ਮੰਤਰੀ ਪੰਜਾਬ ਦੀ ਪ੍ਰਵਾਗੀ ਉਪਰੰਤ ਉੱਚ ਸਿੱਖਿਆ ਅਧਿਕਾਰੀਆਂ ਵਲੋਂ ਲਿਆ ਜਾ ਸਕਦਾ ਹੈ।