ਬਹਾਦਰਗੜ੍ਹ ਦੇ ਵਿਦਿਆਰਥੀਆਂ ਨੇ ਐਨ. ਐਮ. ਐਮ. ਐਸ ਪ੍ਰੀਖਿਆ ਵਿੱਚ ਮਾਰੀਆਂ ਮੱਲਾਂ
ਗੁਰਪ੍ਰੀਤ ਸਿੰਘ ਜਖਵਾਲੀ
ਪਟਿਆਲਾ 31 ਮਾਰਚ 2025:- ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਕਰਵਾਈ ਗਈ ਐਨ.ਐਮ.ਐਮ.ਐਸ 2024-25 ਪ੍ਰੀਖਿਆ ਵਿੱਚ ਸਰਕਾਰੀ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ ਬਹਾਦਰਗੜ੍ਹ ਪਟਿਆਲਾ ਦੇ ਵਿਦਿਆਰਥੀਆਂ ਨੇ ਉਪਲੱਬਧੀ ਹਾਸਲ ਕੀਤੀ । ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਰੰਧਾਵਾ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ, ਕਿ ਸਕੂਲ ਦੇ ਵਿਦਿਆਰਥੀ ਹਰਜੋਤ ਕੌਰ ਪੁੱਤਰੀ ਠਾਕੁਰ ਗਿੱਲ ਅਤੇ ਤੇਜਵੀਰ ਸਿੰਘ ਸਪੁੱਤਰ ਕੁਲਪ੍ਰੀਤ ਸਿੰਘ ਨੇ ਇਸ ਪ੍ਰੀਖਿਆ ਵਿੱਚ ਸਖਤ ਮਿਹਨਤ ਕਰਕੇ ਸਫਲਤਾ ਹਾਸਲ ਕੀਤੀ। ਸਕੂਲ ਦੇ ਅਧਿਆਪਕ ਰਮਨਦੀਪ ਕੌਰ , ਗੁਰਪ੍ਰੀਤ ਕੌਰ, ਸਪਨਾ ਰਾਣੀ, ਹੀਨਾ , ਕਮਲਪ੍ਰੀਤ ਸਿੰਘ ਅਤੇ ਰਮਨਜੀਤ ਕੌਰ ਵੱਲੋਂ ਬੱਚਿਆਂ ਨੂੰ ਪੂਰੀ ਮਿਹਨਤ ਕਰਵਾਈ ਗਈ। ਪ੍ਰਿੰਸੀਪਲ ਸਾਹਿਬ ਜੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਕੀਤੀ ਕਿ ਭਵਿੱਖ ਵਿੱਚ ਹੋਰ ਵਿਦਿਆਰਥੀ ਵੀ ਸ਼ਾਨਦਾਰ ਨਤੀਜੇ ਲੈ ਕੇ ਆਉਣਗੇ।