ਕੇਂਦਰੀ ਪੰਜਾਬੀ ਲੇਖਕ ਸਭਾ ਦੇ ਆਗੂ ਡਾ. ਹਰਜਿੰਦਰ ਸਿੰਘ ਅਟਵਾਲ ਨੇ ਦੁਨੀਆ ਨੂੰ ਕਿਹਾ ਅਲਵਿਦਾ
ਜਲੰਧਰ, 31 ਮਾਰਚ 2025- ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੂਬਾ ਮੀਤ ਪ੍ਰਧਾਨ, ਸਾਹਿਤ ਸਭਾ ਜਲੰਧਰ ਦੇ ਆਗੂ ਡਾ.ਹਰਜਿੰਦਰ ਸਿੰਘ ਅਟਵਾਲ ਸੋਮਵਾਰ ਨੂੰ ਸਦੀਵੀ ਅਲਵਿਦਾ ਆਖ ਗਏ। ਵਰਗ ਚੇਤਨਾ ਦੇ ਸੰਪਾਦਕ ਯਸ਼ ਪਾਲ ਨੇ ਡਾ. ਅਟਵਾਲ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਤੇ ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ, ਮੀਤ ਪ੍ਰਧਾਨ ਕੁਲਵੰਤ ਸਿੰਘ ਸੰਧੂ, ਸਹਾਇਕ ਸਕੱਤਰ ਚਰੰਜੀ ਲਾਲ ਕੰਗਣੀਵਾਲ, ਵਿੱਤ ਸਕੱਤਰ ਸੀਤਲ ਸਿੰਘ ਸੰਘਾ, ਸੱਭਿਆਚਾਰਕ ਵਿੰਗ, ਇਤਿਹਾਸ ਕਮੇਟੀ, ਮਿਊਜ਼ੀਅਮ ਕਮੇਟੀ, ਲਾਇਬਰੇਰੀ ਕਮੇਟੀ, ਵਿੱਤ ਤੇ ਦੇਖ ਰੇਖ ਕਮੇਟੀ ਦੇ ਸਮੂਹ ਕਨਵੀਨਰਾਂ, ਹਰਵਿੰਦਰ ਭੰਡਾਲ, ਸੁਰਿੰਦਰ ਕੁਮਾਰੀ ਕੋਛੜ, ਪ੍ਰੋ. ਗੋਪਾਲ ਸਿੰਘ ਬੁੱਟਰ, ਰਣਜੀਤ ਸਿੰਘ ਔਲਖ ਸਮੇਤ ਸਮੂਹ ਕਮੇਟੀ ਮੈਂਬਰਾਂ ਨੇ ਸ਼ਰਧਾਂਜਲੀ ਭੇਟ ਕੀਤੀ। ਦੇਸ਼ ਭਗਤ ਯਾਦਗਾਰ ਕਮੇਟੀ ਨੇ ਪ੍ਰੋ. ਹਰਜਿੰਦਰ ਸਿੰਘ ਅਟਵਾਲ ਦੇ ਸਦੀਵੀ ਵਿਛੋੜੇ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ। ਦੇਸ਼ ਭਗਤ ਯਾਦਗਾਰ ਕਮੇਟੀ ਦੇ ਟਰੱਸਟੀਆ ਤੇ ਮੈਂਬਰਾਂ ਨੇ ਪਰਿਵਾਰ, ਸਾਕ ਸਬੰਧੀਆਂ ਤੇ ਸੰਗੀ ਸਾਥੀਆਂ ਨਾਲ਼ ਦੁੱਖ਼ ਸਾਂਝਾ ਕੀਤਾ। ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਅੰਤਿਮ ਵਿਦਾਇਗੀ ਅਮਰੀਕਾ ਤੋਂ ਧੀ ਦੇ ਆਉਣ ’ਤੇ ਹੋਏਗੀ।