CM ਮਾਨ ਨਾਲ ਕਰਨਲ ਬਾਠ ਦੀ ਪਤਨੀ ਨੇ ਕੀਤੀ ਮੁਲਾਕਾਤ, ਜਾਣੋ ਕੀ ਮਿਲਿਆ ਭਰੋਸਾ
ਚੰਡੀਗੜ੍ਹ, 31 ਮਾਰਚ 2025- ਕਰਨਲ ਬਾਠ ਅਤੇ ਉਨ੍ਹਾਂ ਦੇ ਪੁੱਤਰ 'ਤੇ ਹੋਏ ਹਮਲੇ ਦੇ ਮਾਮਲੇ ਵਿੱਚ ਕਰਨਲ ਦੀ ਪਤਨੀ ਜਸਵਿੰਦਰ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਜਸਵਿੰਦਰ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਦੀ ਮੰਗ ਸੁਣੀ ਹੈ ਅਤੇ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਨੂੰ ਪੂਰਾ ਇਨਸਾਫ਼ ਮਿਲੇਗਾ।
ਇਸ ਤੋਂ ਪਹਿਲਾਂ, ਪਰਿਵਾਰ ਇਸ ਮਾਮਲੇ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਮਿਲਿਆ ਸੀ। ਜਸਵਿੰਦਰ ਕੌਰ ਨੇ ਕਿਹਾ ਕਿ ਪੁਲਿਸ ਨੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ, ਜਿਸ ਕਾਰਨ ਉਹ ਮਾਮਲੇ ਦੀ ਸੀਬੀਆਈ ਜਾਂਚ ਅਤੇ ਐਸਐਸਪੀ ਦੀ ਬਦਲੀ ਦੀ ਮੰਗ ਕਰ ਰਹੇ ਹਨ।
ਦੱਸ ਦੇਈਏ ਕਿ ਰਾਜਿੰਦਰਾ ਹਸਪਤਾਲ ਦੇ ਬਾਹਰ ਕਰਨਲ ਬਾਠ ਅਤੇ ਉਨ੍ਹਾਂ ਦੇ ਪੁੱਤਰ 'ਤੇ ਹਮਲੇ ਦੀ ਘਟਨਾ ਤੋਂ ਬਾਅਦ, ਪਟਿਆਲਾ ਪੁਲਿਸ ਨੇ ਚਾਰ ਇੰਸਪੈਕਟਰਾਂ ਸਮੇਤ 12 ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਸੀ। ਸਿਵਲ ਲਾਈਨਜ਼ ਥਾਣੇ ਵਿੱਚ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ।