ਸਨਮਾਨ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 1 ਅਪ੍ਰੈਲ 2025 : ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤਲਾਣੀਆਂ ਦੇ ਹੋਣਹਾਰ ਅਤੇ ਮਿਹਨਤੀ ਵਿਦਿਆਰਥੀਆਂ ਵਲੋਂ ਪਿਛਲੇ ਦਿਨੀਂ ਹੋਏ ਪੰਜਵੀਂ ਜਮਾਤ ਦੇ ਸਾਲਾਨਾ ਇਮਤਿਹਾਨ ਦੌਰਾਨ ਵਿਦਿਆਰਥੀਆਂ ਵਲੋਂ ਵਿਸ਼ੇਸ਼ ਪ੍ਰਾਪਤੀਆਂ ਹਾਸਲ ਕੀਤੀਆਂ ਗਈਆਂ ਹਨ , ਰੋਟਰੀ ਕਲੱਬ ਫਤਿਹਗੜ੍ਹ ਸਾਹਿਬ ਗੋਲਡ ਦੇ ਪ੍ਰਧਾਨ ਐਡਵੋਕੇਟ ਗੁਲਸ਼ਨ ਅਰੋੜਾ, ਐਡਵੋਕੇਟ ਰਾਜਵੀਰ ਸਿੰਘ ਗਰੇਵਾਲ ਅਤੇ ਸਕੂਲ ਦੇ ਮੁੱਖ ਅਧਿਆਪਕ ਕਮਲਜੀਤ ਸਿੰਘ ਅਤੇ ਹੋਰ ਅਧਿਆਪਕ ਸਾਹਿਬਾਨ ਦੇ ਸਹਿਯੋਗ ਨਾਲ ਰੋਟਰੀ ਕਲੱਬ ਫਤਿਹਗੜ੍ਹ ਸਾਹਿਬ ਗੋਲਡ ਵਲੋਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਚਿੰਨ੍ਹ ਅਤੇ ਸਟੇਸ਼ਨਰੀ ਦੇ ਕੇ ਸਨਮਾਨਿਤ ਕੀਤਾ ਗਿਆ , ਇਸ ਸਮਾਗਮ ਵਿੱਚ ਸਕੂਲ ਦੇ ਅਧਿਆਪਕ ਘਨੱਈਆ ਕੁਮਾਰ, ਸ਼੍ਰੀ ਵਿਸਾਖੀ ਰਾਮ ਐਮ ਸੀ, ਗੁਰਮੀਤ ਸਿੰਘ ਮਾਨ ਸਰਪੰਚ ਵਲੋਂ ਵੀ ਸੰਬੋਧਨ ਕੀਤੇ ਗਿਆ , ਸਮਾਗਮ ਦੌਰਾਨ ਹੋਣਹਾਰ ਵਿਦਿਆਰਥੀਆਂ ਤੋਂ ਇਲਾਵਾ ਸਕੂਲ ਵਿੱਚ ਬਤੌਰ ਸੇਵਾਦਾਰ ਸਟਾਫ ਠੂੰ ਵੀ ਵਿਸ਼ੇਸ਼ ਸਨਮਾਨ ਚਿੰਨ੍ਹ ਭੇਂਟ ਕਰ ਕੇ ਸਨਮਾਨਿਤ ਕੀਤਾ ਗਿਆ , ਇਸ ਮੌਕੇ ਰੋਟਰੀ ਕਲੱਬ ਦੇ ਪ੍ਰਧਾਨ ਐਡਵੋਕੇਟ ਗੁਲਸ਼ਨ ਅਰੋੜਾ ਵਲੋਂ ਸੰਬੋਧਨ ਦੌਰਾਨ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਅਤੇ ਲਗਨ ਨਾਲ ਹਾਸਲ ਕੀਤੀਆਂ ਗਈਆਂ ਪ੍ਰਾਪਤੀਆਂ ਦੀ ਮੁਬਾਰਕਬਾਦ ਦਿੰਦੇ ਹੋਏ ਦੱਸਿਆ ਕਿ ਇਹਨਾਂ ਵਿਦਿਆਰਥੀਆਂ ਵਲੋਂ ਜਿੱਥੇ ਆਪਣੇ ਸਕੂਲ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ ਗਿਆ ਹੈ ਉਥੇ ਆਪਣੇ ਮਾਪਿਆਂ ਦਾ ਵੀ ਮਾਣ ਵਧਾਇਆ ਹੈ , ਇਸ ਮੌਕੇ ਹੋਰਨਾ ਤੋ ਇਲਾਵਾ ਮਨਦੀਪ ਕੌਰ, ਨਵਨੀਤ ਕੌਰ ਅਤੇ ਗੁਰਪ੍ਰੀਤ ਸਿੰਘ ਕੋਟਲਾ ਬਜਵਾੜਾ ਤੋਂ ਇਲਾਵਾ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਤੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਵੀ ਵਿਸ਼ੇਸ਼ ਸ਼ਮੂਲੀਅਤ ਕੀਤੀ ਗਈ। ਆਪ ਸਭ ਨਾਲ ਕੁੱਝ ਯਾਦਗਾਰ ਤਸਵੀਰਾਂ ਸਾਂਝੀਆ ਕਰਦੇ ਹਾਂ