ਮੌਸਮ ਵਿਭਾਗ ਨੇ ਗਰਮੀ ਨੂੰ ਲੈ ਕੇ ਜਾਰੀ ਕੀਤਾ ਅਲਰਟ
ਪੰਜਾਬ ਵਿੱਚ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ, ਹੋਰ ਵਧੇਗਾ ਪਾਰਾ
ਚੰਡੀਗੜ੍ਹ 1 ਅਪ੍ਰੈਲ 2025- ਮੌਸਮ ਵਿਭਾਗ ਨੇ ਗਰਮੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ, ਇਸ ਵਾਰ ਪਿਛਲੇ ਸਾਲ ਨਾਲੋਂ ਵਧ ਗਰਮੀ ਪਵੇਗੀ। ਇਸ ਵਾਰ ਮਾਰਚ ਮਹੀਨੇ ਵਿੱਚ ਆਮ ਦੇ ਨਾਲੋਂ ਘੱਟ ਬਾਰਿਸ਼ ਹੋਈ ਹੈ, ਜਿਸ ਦੇ ਕਾਰਨ ਪਾਰਾ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ।
ਆਈਐਮਡੀ ਦੀ ਰਿਪੋਰਟ ਅਨੁਸਾਰ, ਪੰਜਾਬ ਵਿੱਚ ਗਰਮੀ ਵਧਦੀ ਜਾ ਰਹੀ ਹੈ। ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਰਾਜ ਵਿੱਚ ਤਾਪਮਾਨ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 32.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 0.9 ਡਿਗਰੀ ਸੈਲਸੀਅਸ ਵੱਧ ਹੈ।
ਮੌਸਮ ਵਿਭਾਗ ਅਨੁਸਾਰ, ਅਗਲੇ ਕੁਝ ਦਿਨਾਂ ਤੱਕ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਧਦਾ ਰਹਿ ਸਕਦਾ ਹੈ। ਕੱਲ੍ਹ ਤੱਕ ਤਾਪਮਾਨ 2 ਤੋਂ 5 ਡਿਗਰੀ ਵਧਣ ਦੀ ਉਮੀਦ ਹੈ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਦਿਨ ਵੇਲੇ ਸੂਰਜ ਚਮਕਦਾਰ ਰਹੇਗਾ ਅਤੇ ਦੁਪਹਿਰ ਵੇਲੇ ਗਰਮੀ ਦਾ ਪ੍ਰਭਾਵ ਵਧੇਰੇ ਮਹਿਸੂਸ ਕੀਤਾ ਜਾਵੇਗਾ।