ਸਰਕਾਰੀ ਸਕੂਲਾਂ 'ਚ ਕੱਲ੍ਹ ਤੋਂ 3 ਛੁੱਟੀਆਂ ਦਾ ਐਲਾਨ, ਪੜ੍ਹੋ ਵੇਰਵਾ
ਅਸ਼ੋਕ ਵਰਮਾ
ਬਠਿੰਡਾ, 1 ਅਪ੍ਰੈਲ 2025 : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਮਾਈਸਰਖਾਨਾ ਦੇ ਸਰਕਾਰੀ ਐਲੀਮੈਂਟਰੀ ਅਤੇ ਸਰਕਾਰੀ ਸਕੂਲ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਹੁਕਮ ਅਨੁਸਾਰ ਉਹਨਾਂ ਨੇ ਦੱਸਿਆ ਕਿ 3 ਅਪ੍ਰੈਲ 2025 ਨੂੰ ਜਿਲੇ ਦੇ ਪਿੰਡ ਮਾਈਸਰਖਾਨਾ ਵਿਖੇ ਹਰ ਸਾਲ ਦੀ ਤਰ੍ਹਾਂ 3 ਅਪ੍ਰੈਲ 2025 ਨੂੰ ਮੇਲਾ ਲੱਗਦਾ ਹੈ। ਲੱਗਣ ਵਾਲੇ ਮੇਲੇ ਦੇ ਮੱਦੇਨਜ਼ਰ ਪਿੰਡ ਮਾਈਸਰਖਾਨਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਅਤੇ ਸਰਕਾਰੀ ਸਕੂਲ ਵਿੱਚ 2 ਅਪ੍ਰੈਲ 2025 ਤੋਂ 4 ਅਪ੍ਰੈਲ 2025 ਦਿਨ ਬੁੱਧਵਾਰ ਵੀਰਵਾਰ ਅਤੇ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।