ਐਸ ਐਸ ਪੀ ਵਲੋਂ ਡੀ ਐੱਸ ਪੀ ਜਸ਼ਨਦੀਪ ਸਿੰਘ ਤੇ ਸੇਨਾ ਕਲਰਕ ਨਰੇਸ਼ ਕੁਮਾਰ ਦਾ ਡੀ ਜੀ ਪੀ ਡਿਸਕ ਨਾਲ ਸਨਮਾਨ
- ਹੋਲਾ ਮਹੱਲਾ ਮੌਕੇ ਤਨਦੇਹੀ ਨਾਲ ਡਿਊਟੀ ਨਿਭਾਉਣ ਅਤੇ ਵਧੀਆ ਕਾਰਜਗੁਜ਼ਾਰੀ ਲਈ ਸਨਮਾਨ ਕੀਤਾ ਗਿਆ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ, 1 ਅਪ੍ਰੈਲ 2025: ਹੋਲੇ ਮਹੱਲੇ ਦੌਰਾਨ ਤਨਦੇਹੀ ਨਾਲ ਡਿਊਟੀ ਨਿਭਾਉਣ ਅਤੇ ਵਧੀਆ ਕਾਰਗੁਜ਼ਾਰੀ ਲਈ ਅੱਜ ਐਸ ਐਸ ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਵੱਲੋਂ ਡੀ ਐੱਸ ਪੀ ਜਸ਼ਨਦੀਪ ਸਿੰਘ ਤੇ ਸੇਨਾ ਕਲਰਕ ਨਰੇਸ਼ ਕੁਮਾਰ ਦਾ ਡੀ ਜੀ ਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਐਸ ਐਸ ਪੀ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਵਧੀਆ ਕਾਰਜਗੁਜ਼ਾਰੀ ਨੂੰ ਪਛਾਣਨ ਅਤੇ ਉਨ੍ਹਾਂ ਦਾ ਮਨੋਬਲ ਵਧਾਉਣ ਲਈ ਕਈ ਪ੍ਰਕਾਰ ਦੇ ਸਨਮਾਨ ਦਿੱਤੇ ਜਾਂਦੇ ਹਨ। ਇਸੇ ਲੜੀ ਤਹਿਤ ਡੀ ਐੱਸ ਪੀ ਜਸ਼ਨਦੀਪ ਸਿੰਘ ਤੇ ਸੇਨਾ ਕਲਰਕ ਨਰੇਸ਼ ਕੁਮਾਰ ਨੂੰ ਉਨ੍ਹਾਂ ਦੀ ਬਿਹਤਰੀਨ ਸੇਵਾ ਲਈ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ ਕੀਤਾ ਗਿਆ।