ਪੰਜਾਬ 'ਚ ਦਿਨ ਦਿਹਾੜੇ ਵੱਡੀ ਵਾਰਦਾਤ! ਬਦਮਾਸ਼ਾਂ ਨੇ ਲੁੱਟਿਆ ਪੈਟਰੋਲ ਪੰਪ, ਘਟਨਾ CCTV 'ਚ ਕੈਦ
ਰੋਹਿਤ ਗੁਪਤਾ
ਗੁਰਦਾਸਪੁਰ , 2 ਅਪ੍ਰੈਲ 2025-ਗੁਰਦਾਸਪੁਰ ਵਿੱਚ ਦਿਨ ਦਿਹਾੜੇ ਦੋ ਬਾਈਕ ਸਵਾਰ ਨੌਜਵਾਨਾਂ ਨੇ ਪੈਟਰੋਲ ਪੰਪ ਤੇ ਪਿਸਤੋਲ ਦੀ ਨੋਕ ਤੇ ਲੁੱਟ ਕੀਤੀ। ਗੁਰਦਾਸਪੁਰ ਚ ਦਿਨ ਪ੍ਰਤੀ ਦਿਨ ਲੁੱਟ ਦੀਆਂ ਵਾਰਦਾਤਾਂ ਵਧਦੀਆਂ ਹੀ ਜਾ ਰਹੀਆਂ ਹਨ।
ਅੱਜ ਦਿਨ ਦਿਹਾੜੇ ਗੁਰਦਾਸਪੁਰ ਦੇ ਪੁਰਾਣਾ ਸ਼ਾਲਾ ਦੇ ਵਿੱਚ ਪੈਟਰੋਲ ਪੰਪ ਤੇ ਦੋ ਬਾਈਕ ਸਵਾਰ ਨੌਜਵਾਨ ਪਿਸਤੋਲ ਦੀ ਨੌਕ ਦੇ ਉੱਪਰ ਪੈਟਰੋਲ ਪੰਪ ਦੇ ਕਰਿੰਦੇ ਦੇ ਕੋਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਕੁਝ ਸੈਕਿੰਡਾਂ ਦੇ ਵਿੱਚ ਹੀ ਫਰਾਰ ਹੋ ਗਏ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਗੁਰਦਾਸਪੁਰ ਦੇ ਪੁਰਾਣਾ ਸ਼ਾਲਾ ਦੇ ਇਸ ਪੈਟਰੋਲ ਪੰਪ ਦੇ ਉੱਪਰ ਆਏ ਬਾਈਕ ਸਵਾਰ ਨੌਜਵਾਨਾਂ ਨੇ ਪੈਟਰੋਲ ਪੰਪ ਦੇ ਕਰਿੰਦੇ ਨੂੰ ਪਿਸਤੋਲ ਦਿਖਾ ਕੇ 15000 ਰੁਪਏ ਦੀ ਲੁੱਟ ਕਰਕੇ ਮੌਕੇ ਤੋਂ ਫਰਾਰ ਹੋ ਗਏ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੈਟਰੋਲ ਪੰਪ ਦੇ ਮਾਲਿਕ ਪੁਨੀਤ ਮਹਾਜਨ ਉੱਥੇ ਪਹੁੰਚੇ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਕੁਝ ਹੀ ਦੇਰ ਦੇ ਵਿੱਚ ਪੁਲਿਸ ਉਥੇ ਪਹੁੰਚੀ ਅਤੇ ਇਸ ਵਕਤ ਬਾਈਕ ਸਵਾਰ ਨੌਜਵਾਨਾਂ ਦੀ ਭਾਲ ਦੇ ਲਈ ਵੱਖ-ਵੱਖ ਟੀਮਾਂ ਗਠਿਤ ਕਰਕੇ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ।