ਸੁਲਤਾਨਪੁਰ ਲੋਧੀ ਵਿਖੇ ਬੇਬੇ ਨਾਨਕੀ ਜੀ ਦੇ ਪ੍ਰਕਾਸ਼ ਪੁਰਬ 'ਤੇ ਸਜਾਇਆ ਅਲੌਕਿਕ ਨਗਰ ਕੀਰਤਨ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 3 ਅਪ੍ਰੈਲ 2025 - ਬੇਬੇ ਨਾਨਕੀ ਜੀ ਦੇ 561ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਨਗਰ ਕੀਰਤਨ ਗੁਰਦੁਆਰਾ ਬੇਬੇ ਨਾਨਕੀ ਜੀ ਤੋਂ, ਪੰਜ ਪਿਆਰਿਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਸ਼ੁਰੂ ਹੋਇਆ। ਇਸ ਨਗਰ ਕੀਰਤਨ ਵਿੱਚ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਇਹ ਨਗਰ ਕੀਰਤਨ ਪਵਿੱਤਰ ਨਗਰੀ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਕੱਢਿਆ ਗਿਆ। ਜਿਸਦਾ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਇਸ ਨਗਰ ਕੀਰਤਨ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚੇ ਅਤੇ ਗਤਕਾ ਪਾਰਟੀਆਂ ਨੇ ਆਪਣੇ ਆਪਣੇ ਕਰਤੱਵ ਦਿਖਾਏ। ਅੱਗੇ ਅੱਗੇ ਪਾਲਕੀ ਸਾਹਿਬ ਤੇ ਪਿੱਛੇ ਪਿੱਛੇ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਜਾ ਰਹੀਆਂ ਸਨ। ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ।