← ਪਿਛੇ ਪਰਤੋ
ਚਿੱਟੇ ਸਮੇਤ ਗ੍ਰਿਫਤਾਰ ਲੇਡੀ ਹੈਡ ਕਾਂਸਟੇਬਲ ਅਮਨਦੀਪ ਕੌਰ ਨੌਕਰੀ ਤੋਂ ਬਰਖਾਸਤ
ਅਸ਼ੋਕ ਵਰਮਾ
ਬਠਿੰਡਾ, 3 ਅਪ੍ਰੈਲ 2025: ਬੁੱਧਵਾਰ ਦੇਰ ਸ਼ਾਮ ਬਠਿੰਡਾ ਪੁਲਿਸ ਵੱਲੋਂ 17.71 ਗ੍ਰਾਮ ਚਿੱਟੇ ਸਮੇਤ ਗ੍ਰਿਫਤਾਰ ਕੀਤੀ ਗਈ ਲੇਡੀ ਹੈਡਕਾਸਟੇਬਲ ਅਮਨਦੀਪ ਕੌਰ ਨੂੰ ਪੰਜਾਬ ਪੁਲਿਸ ਨੇ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਹਾਲਾਂਕਿ ਅਮਨਦੀਪ ਕੌਰ ਇੰਨੀ ਦਿਨੀ ਬਠਿੰਡਾ ਵਿੱਚ ਤਾਇਨਾਤ ਸੀ ਪਰ ਉਸਦਾ ਮਾਨਸਾ ਦਾ ਹੋਣ ਕਰਕੇ ਕਾਰਵਾਈ ਉਥੋਂ ਕੀਤੀ ਗਈ ਹੈ। ਇਸ ਦੀ ਪੁਸ਼ਟੀ ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਅਮਨੀਤ ਕੌਂਡਲ ਨੇ ਕੀਤੀ ਹੈ। ਐਸਐਸਪੀ ਮਾਨਸਾ ਭਾਗੀਰਥ ਸਿੰਘ ਮੀਣਾ ਦਾ ਕਹਿਣਾ ਸੀ ਕਿ ਇਸ ਸੰਬੰਧ ਵਿੱਚ ਅਗਲੀ ਜਾਣਕਾਰੀ ਐਸਪੀ ਹੈਡ ਕੁਆਰਟਰ ਚੰਡੀਗੜ੍ਹ ਮੀਡੀਆ ਨੂੰ ਜਾਰੀ ਕਰਨਗੇ।
Total Responses : 0