ਬਾਲ ਮੁਕੰਦ ਸ਼ਰਮਾ 4 ਅਪ੍ਰੈਲ ਨੂੰ ਪਟਿਆਲਾ 'ਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਸਬੰਧੀ ਸ਼ਿਕਾਇਤਾਂ ਦਾ ਲੈਣਗੇ ਜਾਇਜ਼ਾ
ਪਟਿਆਲਾ, 4 ਅਪ੍ਰੈਲ 2025 - ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਮਿਤੀ 4 ਅਪ੍ਰੈਲ ਨੂੰ ਦੁਪਹਿਰ 12 ਵਜੇ ਪਟਿਆਲਾ ਵਿਖੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਨੂੰ ਲਾਗੂ ਕਰਨ ਅਤੇ ਸ਼ਿਕਾਇਤਾਂ ਦੀ ਸਥਿਤੀ ਬਾਰੇ ਚਰਚਾ ਕਰਨ ਤੇ ਉਨ੍ਹਾਂ ਦਾ ਨਿਪਟਾਰਾ ਕਰਨ ਲਈ ਜ਼ਿਲ੍ਹੇ ਦਾ ਦੌਰਾ ਕਰਨਗੇ।
ਕਮਿਸ਼ਨ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬਾਲ ਮੁਕੰਦ ਸ਼ਰਮਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰਕੇ ਜ਼ਿਲ੍ਹਾ ਦਫ਼ਤਰ ਵਿਖੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਬਾਰੇ ਪ੍ਰਾਪਤ ਹੁੰਦੀਆਂ ਸ਼ਿਕਾਇਤਾਂ ਅਤੇ ਸਬੰਧਤ ਵਿਭਾਗਾਂ ਵੱਲੋਂ ਇਨ੍ਹਾਂ ਸ਼ਿਕਾਇਤਾਂ ਉਪਰ ਕੀਤੀ ਜਾਂਦੀ ਕਾਰਵਾਈ ਦਾ ਵੀ ਜਾਇਜ਼ਾ ਲੈਣਗੇ।