← ਪਿਛੇ ਪਰਤੋ
ਕ੍ਰਾਈਮ ਬਰਾਂਚ ਲੁਧਿਆਣਾ ਵੱਲੋਂ 1 ਨਸ਼ਾ ਸਮੱਗਲਰ ਹੈਰੋਇਨ ਅਤੇ 1 ਮੋਟਰ ਸਾਈਕਲ ਸਮੇਤ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ 3 ਅਪਰੈਲ 2025 - ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਸਬੰਧੀ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਸਵਰਨ ਸ਼ਰਮਾਂ ਆਈ.ਪੀ.ਐਸ ਕਮਿਸ਼ਨਰ ਪੁਲਿਸ ਲੁਧਿਆਣਾ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਰੁਪਿੰਦਰ ਸਿੰਘ ਪੀ.ਪੀ.ਐਸ. ਡੀ.ਸੀ.ਪੀ .ਇੰਨਵੈਸਟੀਗੇਸ਼ਨ ਲੁਧਿਆਣਾ ਅਤੇ ਅਮਨਦੀਪ ਸਿੰਘ ਬਰਾੜ ਪੀ.ਪੀ.ਐਸ ਏ.ਡੀ.ਸੀ.ਪੀ.ਇੰਨਵੈਸਟੀਗੇਸ਼ਨ ਲੁਧਿਆਣਾ ਅਤੇ ਰਾਜੇਸ਼ ਕੁਮਾਰ ਸ਼ਰਮਾਂ ਪੀ.ਪੀ.ਐਸ ਏ.ਸੀ.ਪੀ. ਡਿਟੈਕਟਿਵ-2 ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਅਗਵਾਈ ਹੇਠ ਇੰਸਪੈਕਟਰ ਬਿਕਰਮਜੀਤ ਸਿੰਘ ਘੁੰਮਣ ਇੰਚਾਰਜ ਕ੍ਰਾਈਮ ਬਰਾਂਚ ਲੁਧਿਆਣਾ ਦੀ ਪੁਲਿਸ ਪਾਰਟੀ ਨੂੰ ਮਿਲੀ ਇਤਲਾਹ ਤੇ ਮੁਕਦਮਾ ਨੰਬਰ( 67 ) 2 ਅਪਰੈਲ ਅ/ਧ 21/29-61-85 NDPS Act ਥਾਣਾ ਸਾਹਨੇਵਾਲ ਲੁਧਿਆਣਾ ਦੇ ਜਸਕਰਨ ਮੰਡੇਰ ਉਰਫ਼ ਜੱਸੀ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਲੁਹਾਰਾ ਜ਼ਿਲ੍ਹਾ ਲੁਧਿਆਣਾ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਆਪਣੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ A/F ਬਿਨਾਂ ਨੰਬਰ ਸੀ ਤੇ ਨਸ਼ਾ ਸਪਲਾਈ ਕਰਨ ਜਾ ਰਿਹਾ ਸੀ ਨੂੰ 160 ਗਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ । ਜਿਸ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕਰ ਕੇ ਪੁੱਛ-ਗਿੱਛ ਕੀਤੀ ਜਾਵੇਗੀ।
Total Responses : 0