ਸੁਖਬੀਰ ਬਾਦਲ ਨੇ ਆਪਣੇ ’ਤੇ ਹੋਏ ਹਮਲੇ ਦੇ ਮਾਮਲੇ ’ਚ ਐਨ ਆਈ ਏ ਦਾ ਦਖਲ ਮੰਗਿਆ, ਹਾਈ ਕੋਰਟ ਦਾ ਕੀਤਾ ਰੁਖ਼
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 4 ਅਪ੍ਰੈਲ, 2025: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਉਹਨਾਂ ’ਤੇ ਹੋਏ ਹਮਲੇ ਦੀ ਜਾਂਚ ਕੌਮੀ ਜਾਂਚ ਏਜੰਸੀ (ਐਨ ਆਈ ਏ) ਦੇ ਹਵਾਲੇ ਕੀਤੀ ਜਾਵੇ।
ਇਹ ਪਟੀਸ਼ਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਤੇ ਅਰਸ਼ਦੀਪ ਸਿੰਘ ਚੀਮਾ ਵੱਲੋਂ ਦਾਇਰ ਕੀਤੀ ਗਈ ਹੈ ਜਿਸਦੀ ਸੁਣਵਾਈ ਦੌਰਾਨ ਸੀਨੀਅਰ ਐਡਵੋਕੇਟ ਆਰ ਐਸ ਚੀਮਾ ਅਦਾਲਤ ਵਿਚ ਸੁਖਬੀਰ ਸਿੰਘ ਬਾਦਲ ਦੀ ਪ੍ਰਤੀਨਿਧਤਾ ਕਰਨਗੇ। ਕੇਸ ਦੀ ਅੱਜ ਸੁਣਵਾਈ ਹੋਣੀ ਹੈ।