ਗਵਾਲੀਅਰ 'ਚ ਸ਼ਰਧਾਲੂਆਂ ਨਾਲ ਭਰਿਆ ਟੈਂਪੂ ਪਲਟਿਆ
ਗਵਾਲੀਅਰ : ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਸ਼ਰਧਾਲੂਆਂ ਨਾਲ ਭਰਿਆ ਇੱਕ ਟੈਂਪੂ ਪਲਟ ਗਿਆ। ਇਹ ਹਾਦਸਾ ਇੱਕ ਤੇਜ਼ ਰਫ਼ਤਾਰ ਬੱਸ ਤੋਂ ਬਚਣ ਦੀ ਕੋਸ਼ਿਸ਼ ਦੌਰਾਨ ਵਾਪਰਿਆ, ਜਿਸ ਵਿੱਚ 12 ਸ਼ਰਧਾਲੂ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ 3 ਜ਼ਖਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜ਼ਖਮੀਆਂ ਵਿੱਚ ਔਰਤਾਂ, ਮਰਦ ਅਤੇ ਬੱਚੇ ਸ਼ਾਮਲ ਹਨ। ਜ਼ਖਮੀਆਂ ਨੂੰ ਜੈਰੋਗਿਆ ਹਸਪਤਾਲ ਲਿਆਂਦਾ ਗਿਆ ਹੈ। ਇਹ ਘਟਨਾ ਗੁੜਾ-ਗੁੜੀ ਨਾਕਾ ਇਲਾਕੇ ਵਿੱਚ ਵਾਪਰੀ। ਹਾਦਸੇ ਦਾ ਸ਼ਿਕਾਰ ਹੋਏ ਸ਼ਰਧਾਲੂ ਮੁਰਾਰ ਇਲਾਕੇ ਦੇ ਵਸਨੀਕ ਹਨ। ਮਾਧੋਗੰਜ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।