ਵਕਫ਼ ਸੋਧ ਬਿੱਲ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ
ਕਾਂਗਰਸ ਸੰਸਦ ਮੈਂਬਰ ਨੇ ਪਟੀਸ਼ਨ ਕੀਤੀ ਦਾਇਰ
ਕਿਹਾ, ਇਹ ਮੁਸਲਿਮ ਭਾਈਚਾਰੇ ਨਾਲ ਵਿਤਕਰਾ ਕਰਨ ਵਾਲਾ ਹੈ
ਉਨ੍ਹਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰਦਾ ਹੈ
ਨਵੀਂ ਦਿੱਲੀ : ਇੱਕ ਦਿਨ ਪਹਿਲਾਂ ਹੀ ਸੰਸਦ ਵੱਲੋਂ ਪਾਸ ਕੀਤੇ ਗਏ ਵਕਫ਼ ਸੋਧ ਬਿੱਲ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਕਾਂਗਰਸ ਦੇ ਸੰਸਦ ਮੈਂਬਰ ਮੁਹੰਮਦ ਜਾਵੇਦ ਨੇ ਵਕਫ਼ ਸੋਧ ਬਿੱਲ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਇਹ ਮੁਸਲਿਮ ਭਾਈਚਾਰੇ ਨਾਲ ਵਿਤਕਰਾ ਕਰਨ ਵਾਲਾ ਹੈ ਅਤੇ ਉਨ੍ਹਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰਦਾ ਹੈ। ਲੋਕ ਸਭਾ ਵਿੱਚ ਕਾਂਗਰਸ ਪਾਰਟੀ ਦੇ ਵ੍ਹਿਪ ਮੁਹੰਮਦ ਜਾਵੇਦ, ਵਕਫ਼ (ਸੋਧ) ਬਿੱਲ 2024 'ਤੇ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਦੇ ਮੈਂਬਰ ਵੀ ਰਹਿ ਚੁੱਕੇ ਹਨ। ਉਹ ਬਿਹਾਰ ਦੇ ਕਿਸ਼ਨਗੰਜ ਤੋਂ ਕਾਂਗਰਸ ਦੇ ਸੰਸਦ ਮੈਂਬਰ ਹਨ।