ਸਰਕਾਰੀ ਪੋਲੀਟੈਕਨਿਕ ਕਾਲਜ ਬਠਿੰਡਾ ਵਿਖੇ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਨੇ ਕੈਂਪ ਲਾਇਆ
ਅਸ਼ੋਕ ਵਰਮਾ
ਬਠਿੰਡਾ, 4 ਮਾਰਚ 2025: ਸਥਾਨਕ ਸਰਕਾਰੀ ਪੋਲੀਟੈਕਨਿਕ ਕਾਲਜ ਬਠਿੰਡਾ ਵਿਖੇ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ, ਪੰਜਾਬ ਨੇ ਪ੍ਰਧਾਨ ਮੰਤਰੀ ਰੁਜਗਾਰ ਸਿਰਜਣ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੀ ਸਵੈ- ਰੁਜਗਾਰ ਦੀਆਂ ਸਕੀਮਾਂ ਬਾਰੇ ਜਾਗਰੂਕ ਕਾਰਨ ਲਈ ਟ੍ਰੇਨਿੰਗ ਅਤੇ ਪਲੇਸਮੇਂਟ ਵਿਭਾਗ ਵੱਲੋਂ ਦਾ ਡਾਕਟਰ ਸੁਸ਼ੀਲ ਸਿੰਗਲਾ ਦੀ ਅਗਵਾਈ ਹੇਠ ਇੱਕ ਰੋਜ਼ਾ ਜਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਲਾਇਆ ਜਿਸ ਵਿਚ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਡਾਇਰੈਕਟਰ ਬਲਵਿੰਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਨਰਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ I ਇਸ ਜਾਗਰੂਕਤਾ ਕੈਂਪ ਵਿਚ ਉਦਮੀ ਗੁਰਚਰਨ ਸਿੰਘ ਮਾਨ ਨੇ ਵੀ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ I ਕੈਂਪ ਦੌਰਾਨ ਬੁਲਾਰਿਆ ਨੇ ਵਿਦਿਆਰਥੀਆਂ ਨੂੰ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਪੰਜਾਬ ਦੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਸੰਬੋਧਨ ਕਰਦੇ ਹੋਏ ਕਿਹਾ ਕੇ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ, ਪੰਜਾਬ ਦੀਆਂ ਸਕੀਮਾਂ ਦਾ ਲਾਭ ਉਠਾ ਕੇ ਪੰਜਾਬ ਦੇ ਨੌਜਵਾਨ ਆਪਣਾ ਭਵਿੱਖ ਉਜਵਲ ਬਣਾ ਸਕਦੇ ਹਨ I
ਉਦਮੀ ਸ਼੍ਰੀ ਗੁਰਚਰਨ ਸਿੰਘ ਮਾਨ ਨੇ ਨੌਜਵਾਨਾਂ ਨੂੰ ਕਿਹਾ ਕੇ ਉਹ ਰੋਜਗਾਰ ਦੇ ਭਾਲ ਵਿਚ ਵੱਡੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਜਾਣ ਦੇ ਬਜਾਏ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ, ਪੰਜਾਬ ਦੀਆਂ ਸਕੀਮਾਂ ਦਾ ਲਾਭ ਉਠਾ ਕੇ ਆਪਣਾ ਰੋਜਗਾਰ ਸ਼ੁਰੂ ਕਰਨ ਅਤੇ ਪੰਜਾਬ ਦੀ ਆਰਥਿਕਤਾ ਨੂੰ ਮਜਬੂਤ ਕਰਨ I ਪੰਜਾਬ ਨੈਸ਼ਨਲ ਬੈਂਕ ਤੋਂ ਲੋਨ ਅਫਸਰ ਸ਼੍ਰੀ ਗਗਨ ਕੁਮਾਰ ਜੀ ਨੇ ਵਿਦਿਆਰਥੀਆਂ ਨੂੰ ਦੱਸਿਆ ਕੇ ਸਰਕਾਰ ਦੁਬਾਰਾ ਗ੍ਰਾਮ ਉਦਯੋਗ ਸਥਾਪਤ ਕਰਨ ਲਈ ਅਸਾਨ ਸ਼ਰਤਾਂ ਤੇ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ I
ਇਸ ਮੌਕੇ ਕਾਲਜ ਪ੍ਰਿੰਸੀਪਲ ਅਨੁਜਾ ਪਾਪਨੇਜਾ ਨੇ ਕੈਂਪ ਵਿੱਚ ਸਾਮਿਲ ਬੁਲਾਰਿਆਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਵੈ-ਰੋਜ਼ਗਾਰ ਆਪਣਾ ਕੇ ਹੋਰਨਾਂ ਲਈ ਵੀ ਰੋਜ਼ਗਾਰ ਦੇ ਮੌਕੇ ਪੈਦਾ ਕਰਨ। ਉਹਨਾਂ ਦੱਸਿਆ ਕਿ ਕਾਲਜ ਦੇ ਆਖਰੀ ਸਾਲ ਦੇ ਵਿਦਿਆਰਥੀ ਜੋ ਸਵੈ-ਰੋਜ਼ਗਾਰ ਅਧੀਨ ਆਪਣਾ ਰੋਜ਼ਗਾਰ ਸ਼ੁਰੂ ਕਰਨਾ ਚਾਹੁੰਦੇ ਹਨ, ਕਾਲਰ ਵੱਲੋਂ ਉਨ੍ਹਾਂ ਦੀ ਹਰ ਪ੍ਰਕਾਰ ਦੀ ਸਹਾਇਤਾ ਕੀਤੀ ਜਾਂਦੀ ਹੈ। ਇਸ ਮੌਕੇ ਵਿਦਿਆਰਥੀਆਂ ਤੋਂ ਇਲਾਵਾ ਵੱਖ-ਵੱਖਰੇ ਵਿਭਾਗਾਂ ਦੇ ਮੁੱਖੀ ਅਤੇ ਸਟਾਫ਼ ਮੈਂਬਰ ਵੀ ਹਾਜ਼ਰ ਸਨI