ਐਸ.ਡੀ.ਐਮ ਪ੍ਰਮੋਦ ਸਿੰਗਲਾ ਵੱਲੋਂ ਮਿਡ ਡੇਅ ਮੀਲ ਦੀ ਅਚਨਚੇਤ ਚੈਕਿੰਗ
ਪਰੋਸੇ ਜਾਣ ਵਾਲੇ ਭੋਜਨ ਦੀ ਪੌਸ਼ਟਿਕਤਾ ਤੇ ਸ਼ੁੁੱਧਤਾ ਨੂੰ ਬਰਕਰਾਰ ਰੱਖਣ ਦੀ ਹਦਾਇਤ
12ਵੀਂ ਦੀਆਂ ਵਿਦਿਆਰਥਣਾਂ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਵੀ ਜਾਣੂੰ ਕਰਵਾਇਆ
ਦਲਜੀਤ ਕੌਰ
ਸੁਨਾਮ ਊਧਮ ਸਿੰਘ ਵਾਲਾ, 4 ਅਪ੍ਰੈਲ, 2025: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸਕੂਲ (ਲੜਕੀਆਂ) ਸੁਨਾਮ ਦੇ ਪ੍ਰਾਇਮਰੀ ਵਿੰਗ ਵਿਖੇ ਵਿਦਿਆਰਥਣਾਂ ਨੂੰ ਮਿਡ ਡੇਅ ਮੀਲ ਤਹਿਤ ਪਰੋਸੇ ਜਾ ਰਹੇ ਭੋਜਨ ਦੀ ਅਚਨਚੇਤ ਜਾਂਚ ਕੀਤੀ। ਉਨ੍ਹਾਂ ਨੇ ਖਾਣਾ ਖਾ ਰਹੀਆਂ ਵਿਦਿਆਰਥਣਾਂ ਅਤੇ ਮਿਡ ਡੇਅ ਮੀਲ ਵਰਕਰਾਂ ਨਾਲ ਗੱਲਬਾਤ ਕਰਦਿਆਂ ਰੋਜ਼ਾਨਾ ਦੇ ਆਧਾਰ ’ਤੇ ਬਣਾਏ ਜਾ ਰਹੇ ਭੋਜਨ ਦੀ ਗੁਣਵੱਤਾ ਬਾਰੇ ਵੀ ਫੀਡਬੈਕ ਹਾਸਲ ਕੀਤੀ ਅਤੇ ਪਰੋਸੇ ਜਾਣ ਵਾਲੇ ਭੋਜਨ ਦੀ ਪੌਸ਼ਟਿਕਤਾ ਤੇ ਸ਼ੁੁੱਧਤਾ ਨੂੰ ਬਰਕਰਾਰ ਰੱਖਣ ਦੀ ਹਦਾਇਤ ਕੀਤੀ।
ਆਪਣੇ ਦੌਰੇ ਦੌਰਾਨ ਸਕੂਲ ਦੇ ਸੀਨੀਅਰ ਸੈਕੰਡਰੀ ਵਿੰਗ ਵਿੱਚ ਬਾਰਵੀਂ ਜਮਾਤ ਦੀਆਂ ਵਿਦਿਆਰਥਣਾ ਨਾਲ ਗੱਲਬਾਤ ਕਰਦਿਆਂ ਐਸਡੀਐਮ ਪ੍ਰਮੋਦ ਸਿੰਗਲਾ ਨੇ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ। ਉਹਨਾਂ ਨੇ ਨਸ਼ਿਆਂ ਨਾਲ ਮਨੁੱਖੀ ਸਰੀਰ ਅਤੇ ਮਨ ਉੱਤੇ ਪੈਣ ਵਾਲੇ ਮਾੜੇ ਪ੍ਰਭਾਵ ਬਾਰੇ ਦੱਸਿਆ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ, ਰਿਸ਼ਤੇਦਾਰਾਂ ਵਿੱਚ ਨਸ਼ਿਆਂ ਦੀ ਰੋਕਥਾਮ ਬਾਰੇ ਜਾਗਰੂਕਤਾ ਪੈਦਾ ਕਰਨ।