ਵੱਡੀ ਖ਼ਬਰ: ਕਾਂਗਰਸ ਨੇ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਐਲਾਨਿਆ
ਰਵੀ ਜੱਖੂ
ਚੰਡੀਗੜ੍ਹ, 4 ਅਪ੍ਰੈਲ 2025-ਕਾਂਗਰਸ ਦੇ ਵੱਲੋਂ ਲੁਧਿਆਣਾ ਪੱਛਮੀ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਜਾਣਕਾਰੀ ਅਨੁਸਾਰ, ਕਾਂਗਰਸ ਵੱਲੋਂ ਭਾਰਤ ਭੂਸ਼ਣ ਆਸ਼ੂ ਨੂੰ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇੱਥੇ ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਵਲੋਂ ਇਸ ਹਲਕੇ ਤੋਂ ਸੰਜੀਵ ਅਰੋੜਾ (ਰਾਜ ਸਭਾ ਮੈਂਬਰ) ਨੂੰ ਟਿਕਟ ਦਿੱਤੀ ਜਾ ਚੁੱਕੀ ਹੈ।