ਕਪੂਰੀ ਸਕੂਲ ਦੀ ਅਵਨਪ੍ਰੀਤ ਕੌਰ ਤੇ ਸਿਮਰਨ ਕੌਰ ਨੇ ਪੰਜਵੀਂ ਦੀ ਪ੍ਰੀਖਿਆ ਵਿੱਚੋਂ ਕੀਤਾ ਪਹਿਲਾ ਸਥਾਨ ਹਾਸਲ
ਨਗਰ ਪੰਚਾਇਤ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਤੇ ਸਮੂਹ ਇਲਾਕਾ ਨਿਵਾਸੀਆਂ ਵਲੋਂ ਸਕੂਲ ਅਧਿਆਪਕਾਂ ਨੂੰ ਵਧਾਈਆਂ
ਗੁਰਪ੍ਰੀਤ ਸਿੰਘ ਜਖਵਾਲੀ।
ਪਟਿਆਲਾ 5 ਅਪ੍ਰੈਲ 2025:- ਐਸ ਸੀ ਈ ਆਰ ਟੀ ਪੰਜਾਬ ਵੱਲੋਂ ਪੰਜਵੀਂ ਜਮਾਤ ਦੇ ਨਤੀਜੇ ਐਲਾਨੇ ਗਏ। ਜਿਸ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਕਪੂਰੀ ਦੀ ਵਿਦਿਆਰਥਣ ਸਿਮਰਨ ਕੌਰ, ਅਵਨਪ੍ਰੀਤ ਕੌਰ ਨੇ 500/500 ਨੰਬਰ ਲੈ ਕੇ ਪੰਜਾਬ ਭਰ ਵਿੱਚ ਆਪਣੇ ਸਕੂਲ, ਅਧਿਆਪਕ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਸਮੇਂ ਨਗਰ ਪੰਚਾਇਤ ਦੇਵੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਵੀ ਪਿੰਡ ਕਪੂਰੀ ਦੇ ਸਕੂਲ ਪਹੁੰਚੇ। ਉਹਨਾਂ ਨੇ ਜਿੱਥੇ ਵਿਦਿਆਰਥਣਾਂ ਨੂੰ ਆਸ਼ੀਰਵਾਦ ਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ,ਉਥੇ ਹੀ ਸਕੂਲ ਸਟਾਫ ਵਲੋਂ ਕਰਵਾਈ ਜਾ ਰਹੀ ਮਿਹਨਤ ਦੀ ਬਹੁਤ ਤਾਰੀਫ਼ ਕੀਤੀ। ਸਕੂਲ ਮੁਖੀ ਜਗਜੀਤ ਸਿੰਘ ਵਾਲੀਆ ਜੀ ਨੇ ਖੁਸ਼ੀ ਦਾ ਇਜ਼ਹਾਰ ਜ਼ਾਹਿਰ ਕਰਦਿਆਂ ਦੱਸਿਆ ਕਿ ਇਹਨਾਂ ਵਿਦਿਆਰਥਣਾਂ ਨੇ ਇਸ ਮੁਕਾਮ ਨੂੰ ਹਾਸਲ ਕਰਨ ਲਈ ਜਿੱਥੇ ਮਿਹਨਤ ਕੀਤੀ ਉੱਥੇ ਹੀ ਉਹਨਾਂ ਨੇ ਆਪਣੇ ਸਕੂਲ ਅਧਿਆਪਕਾਂ ਵੱਲੋਂ ਪੰਜਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਬੁਲੰਦੀਆਂ ਤੇ ਪਹੁੰਚਾਉਣ ਲਈ ਹਰ ਪੱਖੋਂ ਸਖ਼ਤ ਮਿਹਨਤ ਕਰਵਾਈ। ਸਕੂਲ ਅਧਿਆਪਕ ਹਰਪ੍ਰੀਤ ਸਿੰਘ ਉੱਪਲ ਤੇ ਮੈਡਮ ਸਤਵਿੰਦਰ ਕੌਰ ਨੇ ਕਿਹਾ ਕਿ ਪੰਜਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 100% ਰਿਹਾ। ਜਮਾਤ ਦੇ ਸਾਰੇ ਬੱਚੇ ਪਹਿਲੇ ਦਰਜੇ ਵਿੱਚ ਪਾਸ ਹੋਏ। ਆਉਣ ਵਾਲੇ ਸਮੇਂ ਵਿੱਚ ਵੀ ਇਹਨਾਂ ਪ੍ਰਾਪਤੀਆਂ ਨੂੰ ਜਾਰੀ ਰੱਖਦੇ ਹੋਏ ਸਕੂਲ ਸਟਾਫ਼ ਵਲੋਂ ਸਖ਼ਤ ਮਿਹਨਤ ਕਰਵਾਈ ਜਾਵੇਗੀ। ਇਸ ਮੌਕੇ ਅਵਨਪ੍ਰੀਤ ਕੌਰ, ਸਿਮਰਨ ਕੌਰ ਨੂੰ ਪਿੰਡ ਵਾਸੀਆਂ ਵਲੋਂ ਢੋਲ ਢੱਮਕੇ ਨਾਲ ਸਨਮਾਨਿਤ ਕੀਤਾ ਗਿਆ।ਪਿੰਡ ਵਾਸੀਆਂ ਵਲੋਂ ਸਕੂਲ ਅਧਿਆਪਕਾਂ ਦੀ ਮਿਹਨਤ ਦੀ ਹਰ ਪੱਖੋਂ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਸਮੇਂ ਮੈਡਮ ਕਰਮਜੀਤ ਕੌਰ, ਬਲਾਕ ਮਾਸਟਰ ਟ੍ਰੇਨਰ ਅਮਰੀਕ ਸਿੰਘ, ਪ੍ਰਮੋਦ ਕੁਮਾਰ ਪ੍ਰਦੀਪ ਕੁਮਾਰ, ਮਿਡ ਡੇ ਮੀਲ ਕੁੱਕ ਵਰਕਰ, ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਰਹੇ।