Canada ਵਿੱਚ ਭਾਰਤੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ
ਰੌਕਲੈਂਡ : ਕੈਨੇਡਾ ਦੇ ਰੌਕਲੈਂਡ ਇਲਾਕੇ ਵਿੱਚ ਸ਼ਨੀਵਾਰ ਨੂੰ ਇੱਕ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕੈਨੇਡਾ ਵਿੱਚ ਭਾਰਤੀ ਦੂਤਾਵਾਸ ਨੇ ਇਹ ਜਾਣਕਾਰੀ ਦਿੱਤੀ ਹੈ। ਦੂਤਾਵਾਸ ਦੇ ਅਨੁਸਾਰ, ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉੱਥੋਂ ਦੀ ਪੁਲਿਸ ਨੇ ਅਜੇ ਤੱਕ ਘਟਨਾ ਦੇ ਵੇਰਵਿਆਂ ਦਾ ਖੁਲਾਸਾ ਨਹੀਂ ਕੀਤਾ ਹੈ, ਪਰ ਭਾਰਤੀ ਦੂਤਾਵਾਸ ਨੇ ਕਿਹਾ ਕਿ ਉਹ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ।
ਦੂਤਾਵਾਸ ਨੇ ਆਪਣੀ ਪੋਸਟ ਵਿੱਚ ਕਿਹਾ, "ਰੌਕਲੈਂਡ ਵਿੱਚ ਚਾਕੂ ਮਾਰਨ ਦੀ ਘਟਨਾ ਵਿੱਚ ਇੱਕ ਭਾਰਤੀ ਨਾਗਰਿਕ ਦੀ ਦੁਖਦਾਈ ਮੌਤ ਤੋਂ ਅਸੀਂ ਬਹੁਤ ਦੁਖੀ ਹਾਂ। ਪੁਲਿਸ ਨੇ ਦੱਸਿਆ ਹੈ ਕਿ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਸੀਂ ਸਥਾਨਕ ਭਾਈਚਾਰੇ ਰਾਹੀਂ ਦੁਖੀ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਾਂ।"