ਕਿਸਾਨਾਂ ਨਾਲ 4 ਮਈ ਨੂੰ ਕੇਂਦਰ ਦੀ ਮੁੜ ਹੋਵੇਗੀ ਮੀਟਿੰਗ - ਕੇਂਦਰੀ ਮੰਤਰੀ Shivraj Chouhan
ਰਵੀ ਜੱਖੂ
ਚੰਡੀਗੜ੍ਹ, 5 ਅਪ੍ਰੈਲ 2025 - ਕਿਸਾਨ ਨਾਲ 4 ਮਈ ਨੂੰ ਕੇਂਦਰ ਦੇ ਮੰਤਰੀਆਂ ਨਾਲ ਮੁੜ ਮੀਟਿੰਗ ਹੋਵੇਗੀ। ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ, "ਭਾਰਤ ਸਰਕਾਰ ਦੇ ਨੁਮਾਇੰਦਿਆਂ ਅਤੇ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਵਿਚਕਾਰ ਆਪਣੀਆਂ ਮੰਗਾਂ ਸਬੰਧੀ ਗੱਲਬਾਤ ਦੀ ਚੱਲ ਰਹੀ ਪ੍ਰਕਿਰਿਆ ਜਾਰੀ ਹੈ।
ਕਿਸਾਨ ਆਗੂ ਸ਼੍ਰੀ ਜਗਜੀਤ ਸਿੰਘ ਡੱਲੇਵਾਲ ਹੁਣ ਹਸਪਤਾਲ ਤੋਂ ਵਾਪਸ ਆ ਗਏ ਹਨ ਅਤੇ ਅਸੀਂ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ।
ਅਸੀਂ ਉਨ੍ਹਾਂ ਨੂੰ ਆਪਣਾ ਵਰਤ ਖਤਮ ਕਰਨ ਦੀ ਵੀ ਬੇਨਤੀ ਕਰਦੇ ਹਾਂ ਅਤੇ ਅਸੀਂ ਪਹਿਲਾਂ ਤੋਂ ਤੈਅ ਮਿਤੀ ਅਨੁਸਾਰ 4 ਮਈ ਨੂੰ ਸਵੇਰੇ 11 ਵਜੇ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਲਈ ਮਿਲਾਂਗੇ।"