MLA ਗਰੇਵਾਲ ਅਤੇ ਮੇਅਰ ਇੰਦਰਜੀਤ ਕੌਰ ਵੱਲੋਂ ਕਰਮਸਰ ਕਲੋਨੀ ਵਿਖੇ ਕਰੀਬ 44 ਲੱਖ ਦੇ ਸੀਵਰੇਜ ਕੰਮਾਂ ਦਾ ਕੀਤਾ ਗਿਆ ਉਦਘਾਟਨ
- ਹਲਕਾ ਪੂਰਬੀ ਚ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ - ਵਿਧਾਇਕ ਗਰੇਵਾਲ
- ਸ਼ਹਿਰ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਕੀਤੇ ਗਏ ਹਨ ਜਾਰੀ -ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ
ਸੁਖਮਿੰਦਰ ਭੰਗੂ
ਲੁਧਿਆਣਾ:5 ਅਪ੍ਰੈਲ 2025 - ਵਿਧਾਨ ਸਭਾ ਹਲਕਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਵੱਲੋਂ ਸਾਂਝੇ ਤੌਰ ਤੇ ਕਰੀਬ 44 ਲੱਖ ਦੀ ਲਾਗਤ ਨਾਲ ਵਾਰਡ ਨੰਬਰ 13 ਦੇ ਮੁਹੱਲਾ ਕਰਮਸਰ ਕਲੋਨੀ ਵਿਖੇ ਸੀਵਰੇਜ ਦੀਆਂ ਨਵੀਆਂ ਪਾਈਪਾਂ ਪਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਤੇ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਹਲਕਾ ਪੂਰਬੀ 'ਚ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਉਹਨਾਂ ਕਿਹਾ ਕਿ ਹਲਕੇ ਦੇ ਜਿਆਦਾਤਰ ਵਿਕਾਸ ਕਾਰਜ ਪਹਿਲਾਂ ਹੀ ਮੁਕੰਮਲ ਕਰਵਾਏ ਜਾ ਚੁੱਕੇ ਹਨ, ਬਾਕੀ ਰਹਿੰਦੇ ਵਿਕਾਸ ਕੰਮਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ।
ਉਹਨਾਂ ਕਿਹਾ ਕਿ ਸ਼ਹਿਰ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਮੇਅਰ ਅਤੇ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ, ਇਸੇ ਹੀ ਲੜੀ ਤਹਿਤ ਅੱਜ ਵਾਰਡ ਨੰਬਰ 13 ਦੀ ਕਰਮਸਰ ਕਲੋਨੀ ਵਿਖੇ ਇਲਾਕਾ ਵਾਸੀਆਂ ਦੀ ਮੰਗ ਨੂੰ ਜਾਇਜ਼ ਠਹਿਰਾਉਂਦੇ ਹੋਏ ਨਵੀਂ ਸੀਵਰੇਜ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ । ਇਸ ਕੰਮਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਤੇ ਵੱਡੀ ਗਿਣਤੀ ਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂਆਂ ਤੋਂ ਇਲਾਵਾ ਇਲਾਕਾ ਵਾਸੀ ਹਾਜ਼ਰ ਸਨ।