ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਹੋ ਕੇ ਪਤੀ ਨੇ ਫਾਹਾ ਲੈ ਕੀਤੀ ਜੀਵਨ ਲੀਲਾ ਸਮਾਪਤ
- ਪਤਨੀ ਅਤੇ ਪ੍ਰੇਮੀ ਖਿਲਾਫ ਮਾਮਲਾ ਦਰਜ
ਰੋਹਿਤ ਗੁਪਤਾ
ਗੁਰਦਾਸਪੁਰ, 5 ਅਪ੍ਰੈਲ 2025 - ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਦੇ ਪਿੰਡ ਕਲੀਚਪੁਰ ਵਿਖੇ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ਜੋ ਦੋ ਬੱਚਿਆਂ ਦੀ ਮਾਂ ਸੀ ਦੇ ਨਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ ਪੱਖੇ ਨਾਲ ਫਾਹ ਲੈ ਕੇ ਆਤਮਹੱਤਿਆ ਕਰ ਲਈ । ਦੱਸਿਆ ਜਾ ਰਿਹਾ ਹੈ ਕਿ ਉਸਦੀ ਪਤਨੀ ਕਿ ਜੋ ਖੁਦ ਵੀ ਦੋ ਬੱਚਿਆਂ ਦੀ ਮਾਂ ਹੈ ਦੇ ਨੇੜੇ ਦੇ ਪਿੰਡ ਦੇ ਰਹਿਣ ਵਾਲੇ ਦੋ ਬੱਚਿਆਂ ਦੇ ਪਿਓ ਨਾਲ ਨਾਜਾਇਜ਼ ਸੰਬੰਧ ਸਨ। ਪੁਲਿਸ ਨੇ ਮ੍ਰਿਤਕ ਦੀ ਪਤਨੀ ਅਤੇ ਪਤਨੀ ਦੇ ਪ੍ਰੇਮੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਿਤਕ ਨੌਜਵਾਨ ਦੇ ਪਿਤਾ ਤੀਰਥ ਰਾਮ ਨੇ ਦੱਸਿਆ ਕਿ ਮੇਰੀ ਨੂੰਹ ਦੇ ਨੇੜਲੇ ਪਿੰਡ ਦੇ ਇੱਕ ਨੌਜਵਾਨ ਨਾਲ ਨਜਾਇਜ਼ ਸਬੰਧ ਸਨ। ਇਸ ਸਬੰਧੀ ਜਦ ਮੇਰੇ ਪੁੱਤਰ ਨੂੰ ਪਤਾ ਲੱਗਾ ਤਾਂ ਉਸ ਵੱਲੋਂ ਮੇਰੀ ਨੂੰਹ ਨੂੰ ਕਈ ਵਾਰ ਸਮਝਾਇਆ ਗਿਆ ਪਰ ਉਹ ਇਸ ਕੰਮ ਤੋਂ ਬਾਜ ਨਹੀਂ ਸੀ ਆ ਰਹੀ ਸੀ ਜਿਸ ਕਾਰਨ ਉਸ ਵੱਲੋਂ ਦੁਖੀ ਹੋ ਕੇ ਅੱਜ ਪੱਖੇ ਨਾਲ ਫਾਹ ਲੈ ਕੇ ਆਤਮਹੱਤਿਆ ਕਰ ਲਈ ਹੈ ਉਧਰ ਇਸ ਸਬੰਧੀ ਪੁਰਾਣਾ ਸ਼ਾਲਾ ਥਾਣਾ ਮੁਖੀ ਮਨੋਹਰ ਲਾਲ ਨਾਲ ਜਦ ਗੱਲਬਾਤ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਹਿਚਾਣ ਬੰਟੀ 32 ਸਾਲ ਵਾਸੀ ਕਲੀਚਪੁਰ ਵੱਜੋਂ ਹੋਈ ਹੈ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਮਿ੍ਰਰਕ ਦੀ ਪਤਨੀ ਸੋਨੀਆ ਅਤੇ ਉਸਦੇ ਆਸ਼ਿਕ ਅਜੇ ਕੁਮਾਰ ਖਿਲਾਫ ਵੱਖ ਵੱਖ ਧਾਰਾ ਤਹਿਤ ਮਾਮਲਾ ਦਰਜ ਕਰਕੇ ਦੋਨਾਂ ਨੂੰ ਕਾਬੂ ਕਰ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।