ਰਾਸ਼ਟਰਪਤੀ ਨੇ ਵਕਫ਼ ਸੋਧ ਐਕਟ ਨੂੰ ਦਿੱਤੀ ਮਨਜ਼ੂਰੀ
ਦੇਸ਼ ਵਿੱਚ ਨਵਾਂ ਕਾਨੂੰਨ ਬਣਿਆ
ਨਵੀਂ ਦਿੱਲੀ: ਵਕਫ਼ ਸੋਧ ਐਕਟ, 2025 ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਮਨਜ਼ੂਰੀ ਮਿਲ ਗਈ ਹੈ। ਇਸ ਸਬੰਧੀ ਰਾਸ਼ਟਰਪਤੀ ਭਵਨ ਵੱਲੋਂ ਸ਼ਨੀਵਾਰ ਰਾਤ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਇਸ ਵਿੱਚ ਕਿਹਾ ਗਿਆ ਹੈ, 'ਸੰਸਦ ਦੁਆਰਾ ਪਾਸ ਕੀਤੇ ਗਏ ਵਕਫ਼ ਸੋਧ ਐਕਟ ਨੂੰ 5 ਅਪ੍ਰੈਲ, 2025 ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲ ਗਈ ਹੈ ਅਤੇ ਇਸਨੂੰ ਆਮ ਜਾਣਕਾਰੀ ਲਈ ਪ੍ਰਕਾਸ਼ਿਤ ਕੀਤਾ ਗਿਆ ਹੈ।' ਮੁਰਮੂ ਨੇ ਮੁਸਲਿਮ ਵਕਫ਼ ਰੱਦ ਬਿੱਲ, 2025 ਨੂੰ ਵੀ ਆਪਣੀ ਸਹਿਮਤੀ ਦੇ ਦਿੱਤੀ। ਰਾਸ਼ਟਰਪਤੀ ਦੀ ਪ੍ਰਵਾਨਗੀ ਤੋਂ ਬਾਅਦ, ਇਹ ਕਾਨੂੰਨ ਬਣ ਗਿਆ ਹੈ। ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਵਕਫ਼ ਜਾਇਦਾਦਾਂ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇਗਾ। ਵਿਰੋਧੀ ਧਿਰ ਇਸਨੂੰ ਧਾਰਮਿਕ ਖੁਦਮੁਖਤਿਆਰੀ 'ਤੇ ਹਮਲਾ ਮੰਨਦੀ ਹੈ ਅਤੇ ਇਸਨੂੰ ਸੁਪਰੀਮ ਕੋਰਟ ਵਿੱਚ ਵੀ ਚੁਣੌਤੀ ਦਿੱਤੀ ਗਈ ਹੈ।