ਰੂਪਨਗਰ: ਇੱਕ ਝੰਡੇ ਥੱਲੇ ਇਕਜੁੱਟ ਹੋ ਕੇ ਸਿੱਖ ਕੌਮ ਅਤੇ ਪੰਜਾਬੀਅਤ ਦੀ ਗੱਲ ਕਰ ਸਕੀਏ- ਪੰਜ ਮੈਂਬਰੀ ਕਮੇਟੀ
ਪੰਜ ਮੈਂਬਰੀ ਕਮੇਟੀ ਵੱਲੋਂ ਅਕਾਲੀ ਦਲ ਦੀਆਂ ਭਰਤੀ ਕਾਪੀਆਂ ਵੰਡ ਭਰਤੀ ਆਰੰਭ ਕੀਤੀ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ 7 ਅਪ੍ਰੈਲ 2025 : ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਵੱਲੋਂ ਅੱਜ ਰੂਪਨਗਰ ਵਿਖੇ ਵੱਡੇ ਇਕੱਠ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਆਰੰਭ ਕੀਤੀ ਗਈ। ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸੰਤਾ ਸਿੰਘ ਉਮੈਦਪੁਰੀ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ , ਇਕਬਾਲ ਸਿੰਘ ਝੂੰਦਾ , ਬੀਬੀ ਸਤਵੰਤ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਭਰਤੀ ਲਈ ਭਰਤੀ ਕਾਪੀਆਂ ਵੰਡ ਕੇ ਭਰਤੀ ਆਰੰਭ ਕੀਤੀ ਗਈ।
ਇਸ ਮੌਕੇ ਸਾਰੀ ਕਮੇਟੀ ਦੇ ਨੁਮਾਇੰਦਿਆਂ ਨੇ ਸਾਰੇ ਰੂਪਨਗਰ ਜ਼ਿਲ੍ਹੇ ਦੇ ਪੰਥ ਦਰਦੀਆਂ ਤੇ ਪੰਥ ਹਿਤੈਸ਼ੀ ਸ਼੍ਰੋਮਣੀ ਅਕਾਲੀ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਇਸ ਭਰਤੀ ਮੁਹਿੰਮ ਲਹਿਰ ਚ ਸਹਿਯੋਗ ਦੇਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਬਣਨ ਤਾਂ ਜੋ ਸਿੱਖਾਂ ਦੀ ਸਰਵਉੱਚ ਅਦਾਲਤ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਆਪਾਂ ਇੱਕ ਝੰਡੇ ਥੱਲੇ ਇਕਜੁੱਟ ਹੋ ਕੇ ਸਿੱਖ ਕੌਮ ਪੰਜਾਬ ਪੰਜਾਬੀਅਤ ਦੀ ਗੱਲ ਕਰ ਸਕੀਏ।
ਇਸ ਮੌਕੇ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਸਾਬਕਾ ਸਪੀਕਰ ਰਵੀਇੰਦਰ ਸਿੰਘ, ਇਕਬਾਲ ਸਿੰਘ ਝੂੰਦਾਂ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰੀ, ਮਨਪ੍ਰੀਤ ਸਿੰਘ ਇਆਲੀ, ਗਗਨਜੀਤ ਸਿੰਘ ਬਰਨਾਲਾ, ਸਾਬਕਾ ਮੰਤਰੀ ਬੀਬੀ ਸਤਵਿੰਦਰ ਕੌਰ ਧਾਲੀਵਾਲ, ਸਾਬਕਾ ਐੱਸਜੀਪੀਸੀ ਮੈਂਬਰ ਗੁਰਿੰਦਰ ਸਿੰਘ ਗੋਗੀ, ਸਾਬਕਾ ਐੱਸਜੀਪੀਸੀ ਮੈਂਬਰ ਹਰਬੰਸ ਸਿੰਘ ਕੰਧੋਲਾ, ਗੁਰਵਿੰਦਰ ਸਿੰਘ ਡੂਮਛੇੜੀ, ਨਰਿੰਦਰ ਸਿੰਘ ਮਾਵੀ, ਮੋਹਨਜੀਤ ਸਿੰਘ ਕਮਾਲਪੁਰ, ਰਣਜੀਤ ਸਿੰਘ ਗੁੱਡਵਿਲ, ਹਰਵਿੰਦਰ ਸਿੰਘ ਹਵੇਲੀ,ਬਲਦੇਵ ਸਿੰਘ ਹਬਸਾਵਾਦ, ਭੁਪਿੰਦਰ ਸਿੰਘ ਬੁਜਰੂੜ, ਅੰਮ੍ਰਿਤਪਾਲ ਸਿੰਘ ਖੱਟੜਾ, ਜਗਵਿੰਦਰ ਸਿੰਘ ਮੋਰਿੰਡਾ,ਜਸਵੀਰ ਸਿੰਘ ਕਾਈਨੌਰ, ਅਮਰਜੀਤ ਸਿੰਘ ਪੈਂਦਾ, ਸਾਹਿਬ ਸਿੰਘ ਵਡਾਲੀ, ਬਾਬਾ ਹਰਪ੍ਰੀਤ ਸਿੰਘ ਸ੍ਰੀ ਆਨੰਦਪੁਰ ਸਾਹਿਬ, ਜਗਜੀਤ ਸਿੰਘ ਰਤਨਗੜ੍ਹ, ਮਨਿੰਦਰ ਸਿੰਘ ਬਰਾੜ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੀਨੀਅਰ ਲੀਡਰਸ਼ਿਪ ਅਤੇ ਵਰਕਰ ਮੌਜੂਦ ਸਨ।