ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਗੁ: ਮੱਲ ਅਖਾੜਾ ਸਾਹਿਬ ਪਾ:ਛੇਵੀ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ
ਅੰਮ੍ਰਿਤਸਰ:- 7 ਅਪ੍ਰੈਲ 2025 - ਖਾਲਸਾ ਸਾਜਨਾ ਦਿਵਸ ਦਾ ਇਤਿਹਾਸਕ ਦਿਹਾੜਾ, ਸਿੱਖ ਕੌਮ ਦੀ ਵਿਲੱਖਣ ਹਸਤੀ ਦਾ ਪ੍ਰਤੀਕ ਹੈ। ਅੱਜ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਛਾਉਣੀ ਬੁੱਢਾ ਦਲ ਵਿਖੇ ਸਿੰਘ ਸਾਹਿਬ ਜਥੇ. ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਵਿਚ ਸੁਖਮਨੀ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਵੱਲੋਂ ਖਾਲਸਾ ਸਾਜਨਾ ਦਿਵਸ ਅੱਜ ਪੁਰਬ ਸਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਸ਼ਹੀਦ ਸੁਖਮਨੀ ਸੇਵਾ ਸੁਸਾਇਟੀ ਚੌਂਕ ਮੰਨਾ ਸਿੰਘ, ਮਾਤਾ ਭਾਨੀ ਜੀ ਸੁਖਮਨੀ ਸੇਵਾ ਸੁਸਾਇਟੀ ਗੁਰਨਾਮ ਨਗਰ, ਮਾਤਾ ਭਾਗ ਕੌਰ ਇਸਤਰੀ ਸਤਿਸੰਗ ਸਭਾ ਗੁਰਨਾਮ ਨਗਰ, ਬਾਬਾ ਦੀਪ ਸਿੰਘ ਜੀ ਸੁਖਮਨੀ ਸੇਵਾ ਸੁਸਾਇਟੀ ਪ੍ਰਤਾਪ ਨਗਰ, ਚਰਨ ਕੰਵਲ ਬੀਬੀਆਂ ਦਾ ਜਥਾ ਸ੍ਰੀ ਦਰਬਾਰ ਸਾਹਿਬ ਦੀਆਂ ਬੀਬੀਆਂ ਦੇ ਸ਼ਬਦੀ ਜਥਿਆਂ ਨੇ ਗੁਰਮਤਿ ਦੀਵਾਨ ਵਿਚ ਸ਼ਬਦ ਕੀਰਤਨ, ਗੁਰ ਇਤਿਹਾਸ ਤੇ ਗੁਰੂ ਸ਼ਬਦ ਨਾਲ ਸੰਗਤਾਂ ਨੂੰ ਜੋੜਿਆ।
ਇਸ ਮੌਕੇ ਬੁੱਢਾ ਦਲ ਦੇ ਮੁਖੀ ਜਥੇਦਾਰ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ, ਬਾਬਾ ਭਗਤ ਸਿੰਘ, ਸ. ਪਰਮਜੀਤ ਸਿੰਘ ਬਾਜਵਾ, ਬਾਬਾ ਅਮਰੀਕ ਸਿੰਘ ਗ੍ਰੰਥੀ, ਬੀਬੀ ਪਰਮਜੀਤ ਕੌਰ ਪਿੰਕੀ, ਬੀਬੀ ਤੇਜ ਕੌਰ, ਬੀਬੀ ਹਰਪ੍ਰੀਤ ਕੌਰ ਵੱਲੋਂ ਸਮੂਹ ਸੁਖਮਨੀ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ ਗਿਆ।