ਪਿੰਡ ਬੈਂਸ ਵਿਖੇ ਗੋਲੀਆਂ ਚਲਾਉਣ ਤੇ ਭੰਨਤੋੜ ਕਰਨ ਵਾਲੇ 2 ਜਣੇ ਹਥਿਆਰਾਂ ਸਮੇਤ ਗ੍ਰਿਫਤਾਰ
ਰੋਹਿਤ ਗੁਪਤਾ
ਗੁਰਦਾਸਪੁਰ 7 ਅਪ੍ਰੈਲ 2025 - ਆਦਿੱਤਯ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨ ਪਿੰਡ ਬੈਂਸ ਥਾਣਾ ਦੋਰਾਂਗਲਾ ਵਿਖੇ ਰਾਤ ਸਾਢੇ ਦੱਸ ਵਜੇ ਰਾਤ ਬਲਜੀਤ ਸਿੰਘ @ ਲੀਡਰ ਪੁੱਤਰ ਧਰਮ ਸਿੰਘ ਵਾਸੀ ਬੈਂਸ ਦੇ ਘਰ ਦੇ ਬਾਹਰ ਗਲੀ ਵਿੱਚ ਹਵਾਈ ਫਾਇਰ ਕੀਤੇ ਅਤੇ ਘਰ ਦੇ ਗੇਟ ਦੀ ਵੀ ਭੰਨ ਤੋੜ ਕੀਤੀ ਗਈ ਸੀ। ਜਾਂਚ ਉਪਰੰਤ ਸਾਹਮਣੇ ਆਇਆ ਕਿ ਤਿੰਨ ਮੋਟਰਸਾਈਕਲ ਸਵਾਰ ਨੌਜਵਾਨ ਫਾਇਰਿੰਗ ਕਰਨ ਉਪਰੰਤ ਗਾਲੀ ਗਲੋਚ ਕਰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਜਿਸ ਤੇ ਬਲਜੀਤ ਸਿੰਘ ਦੇ ਬਿਆਨਾ ਦੇ ਅਧਾਰ ਤੇ ਨਾ-ਮਲੂਮ ਦੋਸ਼ੀਆ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ।
ਮੁਕੱਦਮੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਤੁਰੰਤ ਮੁਕੱਦਮੇ ਦੀ ਟੈਕਨੀਕਲ ਤਰੀਕੇ ਨਾਲ ਤਫਤੀਸ਼ ਕਰਦੇ ਹੋਏ ਕੁਝ ਹੀ ਸਮੇਂ ਵਿੱਚ ਦੋਸ਼ੀ ਜਸਕਰਨ ਸਿੰਘ ਪੁੱਤਰ ਸਿੰਗਾਰਾ ਸਿੰਘ ਅਤੇ ਗੁਰਚਰਨਦੀਪ ਸਿੰਘ @ ਮੇਜਰ ਪੁੱਤਰ ਇਕਬਾਲ ਸਿੰਘ ਵਾਸੀਆਂਨ ਵਜੀਰਪੁਰ ਅਫਗਾਨਾ ਨੂੰ ਗ੍ਰਿਫਤਾਰ ਕੀਤਾ ਗਿਆ। ਉਕਤ ਦੋਸ਼ੀਆਂ ਪਾਸੋਂ ਵਾਰਦਾਤ ਵਿੱਚ ਵਰਤਿਆ ਨਜਾਇਜ਼ ਦੇਸੀ ਪਿਸਟਲ 32 ਬੋਰ ਸਮੇਤ ਮੈਗਜ਼ੀਨ ਅਤੇ ਇੱਕ ਦਾਤਰ ਬਰਾਮਦ ਕੀਤਾ ਗਿਆ। ਮੁਕੱਦਮਾ ਦੇ ਤੀਜੇ ਦੋਸ਼ੀ ਨੂੰ ਵੀ ਜਲਦ ਤੋਂ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਮੁਕੱਦਮਾ ਦੀ ਤਫਤੀਸ਼ ਜ਼ਾਰੀ ਹੈ।