ਬਲਕਾਰ ਸਿੰਘ ਭੋਖੜਾ ਨੇ ਮਾਰਕੀਟ ਕਮੇਟੀ ਗੋਨੇਆਣਾ ਮੰਡੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
ਅਸ਼ੋਕ ਵਰਮਾ
ਬਠਿੰਡਾ ,8 ਅਪ੍ਰੈਲ 2025 :ਗੋਨੇਆਣਾ ਮੰਡੀ ਦੀ ਮਾਰਕੀਟ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਬਲਕਾਰ ਸਿੰਘ ਭੋਖੜਾ ਨੇ ਕੈਬਿਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਪ੍ਰੋਫੈਸਰ ਬਲਜਿੰਦਰ ਕੌਰ ਚੀਫ ਵਿਪ ਪੰਜ਼ਾਬ ਸਰਕਾਰ, ਹਰਚੰਦ ਸਿੰਘ ਬਰਸਟ ਚੇਅਰਮੈਨ ਮੰਡੀ ਬੋਰਡ ਪੰਜਾਬ ਸਰਕਾਰ, ਮਾਸਟਰ ਜਗਸੀਰ ਸਿੰਘ ਹਲਕਾ ਵਿਧਾਇਕ ਭੁੱਚੋ, ਜਗਰੂਪ ਸਿੰਘ ਗਿੱਲ ਵਿਧਾਇਕ ਬਠਿੰਡਾ ਸ਼ਹਿਰੀ, ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ,ਸ਼ਮਿੰਦਰ ਸਿੰਘ ਖਿੰਦਾ ਚੇਅਰਮੈਂਨ ਪੰਜਾਬ ਐਗਰੋ ਇੰਡਸਟਰੀਜ਼, ਰਾਕੇਸ਼ ਪੁਰੀ ਚੇਅਰਮੈਨ ਵਣ ਵਿਭਾਗ ਪੰਜਾਬ, ਨਵਦੀਪ ਜੀਦਾ ਚੇਅਰਮੈਨ ਸ਼ੂਗਰਫੈੱਡ ਪੰਜਾਬ, ਗੁਰਜੰਟ ਸਿੰਘ ਸਿਵੀਆਂ ਵਾਈਸ ਚੇਅਰਮੈਨ ਐਸੀ ਕਾਰਪੋਰੇਸ਼ਨ ਪੰਜਾਬ ਸਰਕਾਰ, ਜਤਿੰਦਰ ਭੱਲਾ ਚੇਅਰਮੈਂਨ ਇੰਪਰੂਵਮੈਂਟ ਟਰੱਸਟ ਬਠਿੰਡਾ, ਅੰਮ੍ਰਿਤ ਅਗਰਵਾਲ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਅਮਰਦੀਪ ਰਾਜਨ, ਰਜਨੀਸ਼ ਰਾਜੂ ਬਲਾਕ ਪ੍ਰਧਾਨ, ਕਸ਼ਮੀਰੀ ਲਾਲ ਗਰਗ ਪ੍ਰਧਾਨ ਨਗਰ ਕੌਂਸਲ ਗੋਨਿਆਣਾ ਮੰਡੀ, ਹਰਪ੍ਰੀਤ ਸਿੰਘ ਪ੍ਰਧਾਨ ਟਰੱਕ ਯੂਨੀਅਨ ਗੋਨਿਅਣਾ ਮੰਡੀ ਦੀ ਹਾਜ਼ਰੀ ਵਿੱਚ ਗੋਨਿਆਣਾ ਮੰਡੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।
ਇਸ ਮੌਕੇ ਪੰਜਾਬ ਸਰਕਾਰ ਦੇ ਮੰਤਰੀਆਂ ਤੇ ਹੋਰ ਆਗੂਆਂ ਨੇ ਕਿਹਾ ਕਿ ਬਲਕਾਰ ਸਿੰਘ ਭੋਖੜਾ ਬਹੁਤ ਹੀ ਮਿਹਨਤੀ ਅਤੇ ਹਰ ਕਿਸੇ ਦੇ ਦੁੱਖ ਸੁੱਖ ਵਿੱਚ ਸ਼ਾਮਿਲ ਹੋਣ ਵਾਲੇ ਆਗੂ ਹਨ ਜਿਨਾਂ ਦੇ ਚੇਅਰਮੈਨ ਬਣਨ ਨਾਲ ਮਾਰਕੀਟ ਕਮੇਟੀ ਗੋਨਿਆਣਾ ਦੇ ਕੰਮ ਕਾਜ ਵਿੱਚ ਸੁਧਾਰ ਆਵੇਗਾ। ਉਹਨਾਂ ਕਿਹਾ ਕਿ ਨਵੇਂ ਚੇਅਰਮੈਨ ਵੱਲੋਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਹਰ ਪ੍ਰਕਾਰ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।ਇਸ ਮੌਕੇ ਬਲਕਾਰ ਸਿੰਘ ਭੋਖੜਾ ਨੇ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਅਤੇ ਪਤਵੰਤਿਆਂ ਦਾ ਧੰਨਵਾਦ ਕੀਤਾ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਹਰ ਸਮੱਸਿਆ ਦਾ ਹੱਲ ਕਰਨ ਲਈ ਪੂਰੇ ਯਤਨ ਕਰਨਗੇ। ਉਹਨਾਂ ਸਮੂਹ ਕਿਸਾਨਾਂ ਮਜ਼ਦੂਰਾਂ ਅਤੇ ਆੜਤੀਆਂ ਨੂੰ ਬਿਨਾਂ ਕਿਸੇ ਝਿਜਕ ਦੇ ਆਪਣੀਆਂ ਸਮੱਸਿਆਵਾਂ ਉਹਨਾਂ ਕੋਲ ਰੱਖਣ ਦੀ ਅਪੀਲ ਵੀ ਕੀਤੀ।