ਜੈਤੋ ਪੁਲਿਸ ਵੱਲੋਂ 3 ਕਥਿਤ ਚੋਰ ਗ੍ਰਿਫ਼ਤਾਰ
ਇਲਾਕੇ ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਦੋਸ਼ੀ ਪੁਲਿਸ ਹਿਰਾਸਤ ਵਿਚ ਲਏ
ਜੈਤੋ, 08 ਅਪ੍ਰੈਲ (ਮਨਜੀਤ ਸਿੰਘ ਢੱਲਾ)- ਜ਼ਿਲ੍ਹਾ ਫ਼ਰੀਦਕੋਟ ਦੇ ਸੀਨੀਅਰ ਪੁਲਿਸ ਕਪਤਾਨ ਮੈਡਮ ਪ੍ਰਗਿਆ ਜੈਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਵਿਰੁੱਧ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚਲਦਿਆਂ ਹੀ ਸਥਾਨਕ ਪੁਲਿਸ ਨੇ ਚੋਰੀ ਦੀ ਵਾਰਦਾਤ ’ਚ ਸ਼ਾਮਿਲ ਦੋਸ਼ੀਆਂ ਨੂੰ 24 ਘੰਟਿਆਂ ਅੰਦਰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਮੌਕੇ ਸੁਖਦੀਪ ਸਿੰਘ ਡੀ.ਐਸ.ਪੀ. (ਸਬ-ਡਵੀਜ਼ਨ) ਜੈਤੋ ਨੇ ਦੱਸਿਆ ਕਿ ਥਾਣਾ ਜੈਤੋ ਵਲੋਂ ਚੋਰੀ ਦੀਆਂ ਵਾਰਦਾਤਾਂ ਵਿਚ ਸ਼ਾਮਿਲ 2 ਦੋਸ਼ੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇੰਸਪੈਕਟਰ ਗੁਰਵਿੰਦਰ ਸਿੰਘ ਅਫਸਰ ਥਾਣਾ ਜੈਤੋ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ ਅਤੇ ਗਸ਼ਤ ਦੌਰਾਨ ਦਾਣਾ ਮੰਡੀ ਜੈਤੋ ਕੋਲ ਮੌਜੂਦ ਸੀ ਤਾਂ ਇਤਲਾਹ ਮਿਲੀ ਕਿ ਇਕ ਚੋਰ ਗਰੋਹ ਦੇ 3 ਮੈਂਬਰ ਚੋਰੀਆਂ ਅਤੇ ਮੋਟਰਸਾਈਕਲ ਚੋਰੀ ਕਰਦੇ ਹਨ। ਇਸ ਦੌਰਾਨ ਇਹ ਕਾਬੂ ਕੀਤੇ ਤੇ ਮਾਮਲਾ ਦਰਜ ਕੀਤਾ। ਪੁਲਿਸ ਨੇ ਦੱਸਿਆ ਕਿ ਫੜੇ ਗਏ ਇਨ੍ਹਾਂ ਨੌਜਵਾਨਾਂ ਤੋਂ ਹੋਰ ਅਪਰਾਧਿਕ ਮਾਮਲਿਆਂ ਚ ਅਗਲੀ ਪੁੱਛ ਗਿੱਛ ਕੀਤੀ ਜਾਵੇਗੀ।