Mohali Breaking: ਸਰਕਾਰੀ ਹਸਪਤਾਲ ਦੀ ਲਿਫਟ 2 ਮਹੀਨੇ ਰਹੇਗੀ ਬੰਦ, ਪੜ੍ਹੋ ਕਾਰਨ
ਮੁਹਾਲੀ, 9 ਅਪ੍ਰੈਲ: ਜ਼ਿਲ੍ਹਾ ਹਸਪਤਾਲ ਵਿੱਚ ਸਥਿਤ ਮਦਰ ਐਂਡ ਚਾਈਲਡ ਹਸਪਤਾਲ (ਐਮਸੀਐਚ) ਵਿੱਚ ਲਿਫਟ ਦੋ ਮਹੀਨਿਆਂ ਲਈ ਬੰਦ ਰਹੇਗੀ। ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਅਤੇ ਮੈਡੀਕਲ ਸੁਪਰਡੈਂਟ ਡਾ. ਨਵਦੀਪ ਸੈਣੀ ਨੇ ਦੱਸਿਆ ਕਿ ਉਸਾਰੀ ਦੇ ਕੰਮ ਕਾਰਨ ਐਮਸੀਐਚ ਇਮਾਰਤ ਵਿੱਚ ਲਿਫਟ 15 ਅਪ੍ਰੈਲ ਤੋਂ 15 ਜੂਨ ਤੱਕ ਬੰਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਵੀਂ ਇਮਾਰਤ ਲਈ ਨਿਰਮਾਣ ਕਾਰਜ ਚੱਲ ਰਿਹਾ ਹੈ, ਜਿਸ ਕਾਰਨ ਲਿਫਟ ਬੰਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਰੀਜ਼ ਇਮਾਰਤ ਦੀਆਂ ਉਪਰਲੀਆਂ ਮੰਜ਼ਿਲਾਂ 'ਤੇ ਜਾਣ ਲਈ ਪੌੜੀਆਂ ਦੀ ਵਰਤੋਂ ਕਰ ਸਕਦੇ ਹਨ।