ਸਿੱਖਿਆ ਮੰਤਰੀ ਹਰਜੋਤ ਬੈਂਸ ਨੇ MLA ਜੌੜਾਮਾਜਰਾ ਵੱਲੋਂ ਅਧਿਆਪਕਾਂ ਪ੍ਰਤੀ ਵਰਤੀ ਸ਼ਬਦਾਂਵਲੀ ਦੀ ਕੀਤੀ ਨਿੰਦਾ
ਸਾਰੇ ਅਧਿਆਪਕ ਸਤਿਕਾਰਯੋਗ: ਪੰਜਾਬ ਸਰਕਾਰ ਅਧਿਆਪਕਾਂ ਨੂੰ ਸਹਿਯੋਗੀ ਤੇ ਸੁਖਾਵਾਂ ਮਾਹੌਲ ਦੇਣ ਲਈ ਵਚਨਬੱਧ: ਬੈਂਸ
ਚੰਡੀਗੜ੍ਹ, 9 ਅਪ੍ਰੈਲ 2025- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਟਿਆਲਾ ਜ਼ਿਲ੍ਹੇ ਵਿੱਚ ਕਰਵਾਏ ਗਏ "ਸਿੱਖਿਆ ਕ੍ਰਾਂਤੀ" ਸਮਾਗਮ ਦੌਰਾਨ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕੀਤੀਆਂ ਟਿੱਪਣੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।
ਪੰਜਾਬ ਸਰਕਾਰ ਦੀ ਸੂਬੇ ਦੇ ਅਧਿਆਪਕਾਂ ਨੂੰ ਮਾਣ-ਸਨਮਾਨ ਦੇਣਾ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਬੈਂਸ ਨੇ ਕਿਹਾ ਕਿ ਸਾਰਿਆਂ ਨੂੰ ਅਧਿਆਪਕਾਂ ਦੇ ਸਮਰਪਣ ਅਤੇ ਸਖ਼ਤ ਮਿਹਨਤ ਦੀ ਕਦਰ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਅਧਿਆਪਕਾਂ ਲਈ ਸਹਿਯੋਗ ਤੇ ਸੁਖਾਵਾਂ ਮਾਹੌਲ ਸਿਰਜਣ ਲਈ ਸਮਰਪਿਤ ਹੈ, ਜਿੱਥੇ ਅਧਿਆਪਕ ਆਪਣੀਆਂ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਨਿਭਾਅ ਸਕਣ।