ਸ਼ੱਕੀ ਵਿਅਕਤੀਆਂ ਨੇ ਪੁਲਿਸ 'ਤੇ ਕੀਤੀ ਫਾਇਰਿੰਗ: ਜਵਾਬੀ ਕਾਰਵਾਈ 'ਚ ਇੱਕ ਦੀ ਲੱਤ 'ਚ ਲੱਗੀ ਗੋਲ਼ੀ
- ਪੁਲਿਸ ਦੀ ਜਵਾਬੀ ਕਾਰਵਾਈ 'ਚ ਨੌਜਵਾਨ ਦੀ ਲੱਤ 'ਚ ਲੱਗੀ ਗੋਲ਼ੀ
- ਜਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਉਹਨਾਂ ਨੂੰ ਕੁਝ ਵੀ ਕਰਨਾ ਪਵੇ ਉਹ ਪਿੱਛੇ ਨਹੀਂ ਹਟਣਗੇ--ਐਸਐਸਪੀ ਗਗਨਜੀਤ ਸਿੰਘ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 9 ਅਪ੍ਰੈਲ 2025, ਜ਼ਿਲ੍ਹਾ ਮਲੇਰਕੋਟਲਾ 'ਚ ਪੁਲਿਸ ਤੇ ਮੁਲਜ਼ਮਾਂ ਵਿਚਾਲੇ ਮੁਠਭੇੜ, ਮਿਲੀ ਜਾਣਕਾਰੀ ਅਨੁਸਾਰ ਇਲਾਕਾ ਅਹਿਮਦਗੜ੍ਹ ਦੇ ਨੇੜੇ ਸ਼ੱਕੀ ਵਿਅਕਤੀਆਂ ਨੂੰ ਪੁਲਿਸ ਨੇ ਘੇਰਿਆ ਤਾਂ ਉਨ੍ਹਾਂ ਪੁਲਿਸ ਤੇ ਫ਼ਾਇਰਿੰਗ ਕੀਤੀ, ਤਾਂ ਪੁਲਿਸ ਦੀ ਜਵਾਬੀ ਕਾਰਵਾਈ 'ਚ ਨੌਜਵਾਨ ਦੀ ਲੱਤ 'ਚ ਲੱਗੀ ਗੋਲ਼ੀ। ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਨਸ਼ਾ ਤਸ਼ਕਰੀ ਦਾ ਕੰਮ ਕਰਦੇ ਸਨ। ਐਸਐਸਪੀ ਸ੍ਰੀ ਗਗਨਜੀਤ ਸਿੰਘ ਨੇ ਇਸ ਕਾਰਵਾਈ ਤੋਂ ਬਾਅਦ ਕਿਹਾ ਕਿ ਨਸ਼ਾ ਤਸ਼ਕਰਾਂ ਨੂੰ ਕਿਸੇ ਕੀਮਤ ਬਖਸ਼ਿਆ ਨਹੀਂ ਜਾਵੇਗਾ ਜਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਉਹਨਾਂ ਨੂੰ ਕੁਝ ਵੀ ਕਰਨਾ ਪਵੇ ਉਹ ਪਿੱਛੇ ਨਹੀਂ ਹਟਣਗੇ।