"ਹੀਰਾ" ਕਰੋੜਾਂ ਦੇ ਨਸ਼ੇ ਸਮੇਤ ਗ੍ਰਿਫ਼ਤਾਰ, ਅੰਮ੍ਰਿਤਸਰ 'ਚ 18 ਕਿਲੋ ਹੈਰੋਇਨ ਬਰਾਮਦ
ਅੰਮ੍ਰਿਤਸਰ , 11ਅਪ੍ਰੈਲ 2025 : ਪੰਜਾਬ 'ਚ ਨਸ਼ਾ ਖ਼ਿਲਾਫ਼ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਪਿੰਡ ਖੈਰਾ ਦੇ ਰਹਿਣ ਵਾਲੇ ਹੀਰਾ ਸਿੰਘ ਨੂੰ 18 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਸ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਜ਼ਾਰ 'ਚ ਕਰੋੜਾਂ ਰੁਪਏ ਵਿੱਚ ਦੱਸੀ ਜਾ ਰਹੀ ਹੈ।
ਜਾਂਚ ਦੌਰਾਨ ਖੁਲਾਸਾ ਹੋਇਆ ਹੈ ਕਿ ਹੀਰਾ ਸਿੰਘ ਦੇ ਸੰਬੰਧ ਪਾਕਿਸਤਾਨ ਵਿੱਚ ਬੈਠੇ ਨਸ਼ਾ ਤਸਕਰਾਂ ਨਾਲ ਹਨ ਅਤੇ ਉਹਨਾਂ ਦੇ ਇਸ਼ਾਰਿਆਂ 'ਤੇ ਇਹ ਨਸ਼ਾ ਪੰਜਾਬ 'ਚ ਤਸਕਰੀ ਰਾਹੀਂ ਲਿਆਂਦਾ ਜਾ ਰਿਹਾ ਸੀ।
ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਜਾਂਚ ਸ਼ੁਰੂ ਕਰ ਦਿੱਤਾ ਹੈ ਅਤੇ ਹੋਰ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।