ਡਾ: ਅੰਬੇਦਕਰ ਦੇ ਜਨਮ ਦਿਨ ਮੌਕੇ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ : ਪੂਨਮ ਸਿੰਘ
ਅਸ਼ੋਕ ਵਰਮਾ
ਬਠਿੰਡਾ, 11 ਅਪ੍ਰੈਲ 2025 : ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਨ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ 14 ਅਪ੍ਰੈਲ 2025 ਨੂੰ ਸਰਕਾਰੀ ਰਾਜਿੰਦਰਾ ਕਾਲਜ ਦੇ ਆਡੀਟੋਰੀਅਮ ਵਿਖੇ ਹੋਵੇਗਾ ਅਤੇ ਇਸ ਪ੍ਰੋਗਰਾਮ ਵਿੱਚ ਖਜ਼ਾਨਾ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ ਨੇ ਪ੍ਰੋਗਰਾਮ ਦੇ ਅਗਾਊਂ ਪ੍ਰਬੰਧਾਂ ਸਬੰਧੀ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਪ੍ਰੋਗਰਾਮ ਨੂੰ ਸੁਚੱਜੇ ਤਰੀਕੇ ਨਾਲ ਨੇਪਰੇ ਚਾੜ੍ਹਨ ਸਬੰਧੀ ਵੱਖ-ਵੱਖ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਪੋ-ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਜਾਵੇ ਤਾਂ ਜੋ ਪ੍ਰੋਗਰਾਮ ਸਬੰਧੀ ਕੋਈ ਊਣਤਾਈ ਨਾ ਰਹਿ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਰਕਾਰੀ ਰਾਜਿੰਦਰਾ ਕਾਲਜ ਦੀ ਸਾਫ਼-ਸਫ਼ਾਈ ਤੋਂ ਇਲਾਵਾ ਹੋਰ ਲੋੜੀਂਦੇ ਪ੍ਰਬੰਧ ਵੀ ਸਮੇਂ-ਸਿਰ ਕਰਨੇ ਯਕੀਨੀ ਬਣਾਏ ਜਾਣ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾਂ ਅਫ਼ਸਰ ਸ. ਬਰਿੰਦਰ ਸਿੰਘ, ਸਕੱਤਰ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
2 | 8 | 5 | 7 | 5 | 8 | 6 | 3 |