ਸਰਪੰਚ ਦੇ ਘਰ ਗੋਲੀਆਂ ਚਲਾਉਣ ਵਾਲੇ 2 ਨੌਜਵਾਨ ਹਥਿਆਰਾਂ ਅਤੇ ਹੈਰੋਇਨ ਸਮੇਤ ਗ੍ਰਿਫਤਾਰ
ਰੋਹਿਤ ਗੁਪਤਾ
ਗੁਰਦਾਸਪੁਰ, 11 ਅਪ੍ਰੈਲ 2025 - ਪੁਲਿਸ ਸਟੇਸ਼ਨ ਕਾਹਨੂੰਵਾਨ ਅਧੀਨ ਆਉਂਦੇ ਪਿੰਡ ਵੜੈਚ ਵਿਖੇ 5 ਅਪ੍ਰੈਲ ਨੂੰ ਵਾਪਰੇ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿੰਨਾ ਵੱਲੋ ਸੁਖਜੀਤ ਸਿੰਘ ਦੇ ਘਰ 'ਤੇ ਗੋਲੀਆਂ ਚਲਾਈਆਂ ਸਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਪੀ ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ 5 ਅਪ੍ਰੈਲ ਨੂੰ ਪਿੰਡ ਵੜੈਚ ਵਿੱਚ ਸੁਖਜੀਤ ਸਿੰਘ ਦੇ ਘਰ 'ਤੇ ਕੁਝ ਨੌਜਵਾਨਾਂ ਨੇ ਗੋਲੀਬਾਰੀ ਕੀਤੀ ਸੀ ਅਤੇ ਭੱਜਣ ਵਿੱਚ ਕਾਮਯਾਬ ਹੋ ਗਏ ਸਨ। ਇਸ ਘਟਨਾ ਨੂੰ ਗੰਭੀਰਤਾ ਨਾਲ ਦੇਖਦੇ ਹੋਏ, ਕਾਹਨੂੰਵਾਨ ਪੁਲਿਸ ਵੱਲੋਂ ਅੱਜ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ
ਐਸਐਸਪੀ ਆਦਿੱਤਿਆ ਨੇ ਕਿਹਾ ਕਿ ਇਸ ਸਬੰਧ ਵਿੱਚ, ਇੱਕ ਵਿਸ਼ੇਸ਼ ਜਾਂਚ ਟੀਮ ਦੇ ਨਾਲ-ਨਾਲ ਕਈ ਪੁਲਿਸ ਟੀਮਾਂ ਬਣਾਈਆਂ ਗਈਆਂ ਸਨ, ਜਿਨ੍ਹਾਂ ਨੂੰ ਤੁਰੰਤ ਕਾਰਵਾਈ ਲਈ ਤਾਇਨਾਤ ਕੀਤਾ ਗਿਆ ਸੀ। ਇਨ੍ਹਾਂ ਆਰੋਪੀਆਂ ਕੋਲੋਂ ਚਾਰ ਪਿਸਤੌਲ, ਚਾਰ ਮੈਗਜੀਨ,11 ਜਿੰਦਾ ਕਾਰਤੂਸ ਅਤੇ 258 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਬਾਕੀ ਇਹਨਾਂ ਦੀ ਅਗਲੀ ਪੁੱਛਗਿੱਛ ਜਾਰੀ ਹੈ ।