ਗੈਂਗਸਟਰ ਪ੍ਰਭ ਦਾਸੂਵਾਲ ਦੇ ਗੁਰਗੇ ਨੂੰ ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਕੀਤਾ ਕਾਬੂ
ਤਰਨਤਾਰਨ, 11 ਅਪ੍ਰੈਲ 2025 - ਤਰਨਤਾਰਨ ਦੇ ਪੱਟੀ ਇਲਾਕੇ ਵਿੱਚ ਪੁਲਿਸ ਨੇ ਹਰਿੰਦਰ ਸਿੰਘ ਗੈਂਗਸਟਰ ਦਾ ਐਨਕਾਊਂਟਰ ਕੀਤਾ, ਜੋ ਕਿ ਪ੍ਰਭ ਦਾਸਵਾਲ ਗੈਂਗਸਟਰ ਦਾ ਸਰਗਨਾ ਹੈ। ਜਦੋਂ ਪੁਲਸ ਨੇ ਉਸ ਨੂੰ ਸੜਕ 'ਤੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਪੁਲਸ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸ ਨਾਲ ਮੁਕਾਬਲਾ ਹੋ ਗਿਆ। ਉਸ ਨੇ ਪੁਲਿਸ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਅਤੇ ਜਵਾਬੀ ਗੋਲੀਬਾਰੀ 'ਚ ਉਸ ਦੀ ਲੱਤ 'ਚ ਗੋਲੀ ਲੱਗ ਗਈ ਅਤੇ ਉਸ ਨੂੰ ਪੱਟੀ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਡੀ.ਐੱਸ.ਪੀ ਲਵਿਕੇਸ਼ ਜੀ ਮੌਕੇ 'ਤੇ ਮੌਜੂਦ ਸਨ ਅਤੇ ਦੋਸ਼ੀਆਂ ਵੱਲੋਂ ਵਾਰਦਾਤ 'ਚ ਵਰਤੀ ਗਈ ਪਿਸਤੌਲ ਬਰਾਮਦ ਕੀਤੀ ਗਈ। ਡੀ.ਐਸ.ਪੀ ਨੇ ਦੱਸਿਆ ਕਿ ਪੱਟੀ ਦੇ ਕਈ ਇਲਾਕਿਆਂ ਵਿੱਚ ਜਬਰੀ ਵਸੂਲੀ ਦੀਆਂ ਵਾਰਦਾਤਾਂ ਵਿੱਚ ਮੁਲਜ਼ਮਾਂ ਬਾਰੇ ਪੁਲੀਸ ਨੂੰ ਪਤਾ ਸੀ।
2 | 8 | 5 | 2 | 8 | 0 | 1 | 5 |