← ਪਿਛੇ ਪਰਤੋ
ਭੂੰਦੜ ਨੇ ਮਜੀਠੀਆ ਤੋਂ ਮੁਆਫੀ ਮੰਗੀ ਬਾਬੂਸ਼ਾਹੀ ਨੈਟਵਰਕ ਅੰਮ੍ਰਿਤਸਰ, 12 ਅਪ੍ਰੈਲ, 2025: ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਇਥੇ ਹੋਏ ਪਾਰਟੀ ਦੇ ਡੈਲੀਗੇਟ ਇਜਲਾਸ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਬਿਆਨ ਦੇਣ ਲਈ ਉਹਨਾਂ ਤੋਂ ਮੁਆਫੀ ਮੰਗੀ। ਡੈਲੀਗੇਟ ਇਜਲਾਸ ਨੂੰ ਸੰਬੋਧਨ ਕਰਦਿਆਂ ਭੂੰਦੜ ਨੇ ਕਿਹਾ ਕਿ ਹਾਂ ਬਿਆਨ ਮੇਰਾ ਹੈ, ਜੇਕਰ ਬੇਟਾ ਤੁਹਾਡਾ ਦਿਲ ਦੁਖਿਆ ਹੈ ਤਾਂ ਮੈਂ ਮੁਆਫੀ ਮੰਗਦਾ ਹਾਂ। ਜ਼ਿਕਰਯੋਗ ਹੈ ਕਿ ਭੂੰਦੜ ਨੇ ਬਿਆਨ ਦਿੱਤਾ ਸੀ ਕਿ ਜਥੇਦਾਰ ਬਦਲਣ ਦੇ ਫੈਸਲੇ ਦਾ ਵਿਰੋਧ ਕਰਕੇ ਮਜੀਠੀਆ ਨੇ ਸੁਖਬੀਰ ਬਾਦਲ ਦੀ ਪਿੱਠ ਵਿਚ ਛੁਰਾ ਮਾਰਿਆ ਹੈ।
Total Responses : 0