ਵਿਸਾਖੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਦਾ ਸਨਮਾਨ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 13 ਅਪ੍ਰੈਲ 2025 : ਅੱਜ ਫ਼ਾਟਕ ਮਾਜਰੀ ਵਿਖੇ ਵਿਸਾਖੀ ਤਿਉਹਾਰ ਪੰਜਾਬੀ ਭਾਈਚਾਰੇ ਵੱਲੋਂ ਸ਼ਰਧਾ ਭਾਵਨਾ ਨਾਲ ਮਿਲ ਜੁਲ ਕੇ ਮਨਾਇਆ ਗਿਆ ,ਇਸ ਮੌਕੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪ੍ਰਭਾਵਸ਼ਾਲੀ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸਿੱਖ ਇਤਿਹਾਸ ਤੇ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਵਿਦਵਾਨਾਂ ਵੱਲੋਂ ਆਈਆਂ ਸੰਗਤਾਂ ਨੂੰ ਦੱਸਿਆ ਗਿਆ ,ਇਸ ਮੌਕੇ ਮਾਰਕੀਟ ਕਮੇਟੀ ਸਰਹਿੰਦ ਫਤਿਹਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਹਰ ਸਾਲ ਸਿੱਖ ਕੌਮ ਤੇ ਹੋਰ ਧਰਮਾਂ ਨਾਲ ਸਬੰਧਤ ਪੰਜਾਬੀ ਭੈਣਾਂ ਭਰਾਵਾਂ ਵੱਲੋਂ ਖੁਸ਼ੀ ਖੁਸ਼ੀ ਹਰ ਸਾਲ ਮਨਾਇਆ ਜਾਂਦਾ ਹੈ , ਇਸੇ ਦਿਨ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋਂ ਅਨੰਦਪੁਰ ਸਾਹਿਬ ਦੀ ਧਰਤੀ ਤੇ ਖਾਲਸਾ ਸਾਜਨਾ ਕੀਤੀ ਗਈ ਸੀ ਜੋ ਅੱਜ ਦਾ ਇਹ ਮਹੱਤਵਪੂਰਨ ਦਿਨ ਸਿੱਖ ਪੰਥ ਵੱਲੋਂ ਧਾਰਮਿਕ ਰਹੁ ਰੀਤਾਂ ਨਾਲ ਆਪਣੇ ਆਪਣੇ ਗੁਰਦੁਆਰਾ ਸਾਹਿਬ ਵਿਚ ਮਨਾਇਆ ਜਾਂਦਾ ਹੈ ਤੇ ਇੱਕ ਦੂਜੇ ਨੂੰ ਵਧਾਈਆਂ ਦੇਕੇ ਆਪਸੀ ਭਾਈਚਾਰਕ ਸਾਂਝਾਂ ਕਾਇਮ ਕੀਤੀਆਂ ਜਾਂਦੀਆਂ ਹਨ , ਇਸ ਮੌਕੇ ਬੋਲਦਿਆਂ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਖਾਲਸਾ ਪੰਥ ਦੀ ਸਾਜਨਾ ਕਰਕੇ ਸਰਬੰਸਦਾਨੀ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਨੇ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਇੱਕ ਕ੍ਰਾਂਤੀਕਾਰੀ ਅਧਿਆਏ ਸਿਰਜਿਆ। ਖਾਲਸਾ ਸਾਜਨਾ ਦਿਵਸ ਸਿੱਖ ਕੌਮ ਦੇ ਹਰ ਵਿਅਕਤੀ ਨੂੰ ਵਿਲੱਖਣ ਤੇ ਗੌਰਵਮਈ ਨਿਰਾਲੀ ਹੋਂਦ ਤੇ ਹਸਤੀ ਦਾ ਅਹਿਸਾਸ ਕਰਵਾਉਂਦੀ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਬੀਰ ਸਿੰਘ ਸੋਢੀ ਬਲਾਕ ਪ੍ਰਧਾਨ, ਨਿਰਮਲ ਸਿੰਘ ਸੀੜਾ, ਹਰਿੰਦਰ ਸਿੰਘ ਬੈਂਸ ਤੇ ਪਿੰਡ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ ਬਾਜਵਾ, ਹਰਭਜਨ ਸਿੰਘ ਚੀਮਾ, ਸਤਨਾਮ ਸਿੰਘ ਬਾਜਵਾ, ਦੇਵ ਰਾਜ,ਰਾਮਜੀ, ਕੁਲਦੀਪ ਸਿੰਘ ਬਾਜਵਾ ਸਕੱਤਰ, ਮਾਸਟਰ ਸਤਨਾਮ ਸਿੰਘ ਕਾਹਲੋਂ, ਗੁਰਮੀਤ ਸਿੰਘ ਭਿੰਡਰ, ਬਲਵਿੰਦਰ ਸਿੰਘ ਸ਼ਾਹੀ, ਚਰਨਜੀਤ ਸਿੰਘ ਚੀਮਾ,ਮਾਨ ਸਿੰਘ, ਸ਼ਮਸ਼ੇਰ ਸਿੰਘ ਬਾਜਵਾ,ਬਾਬਾ ਅਵਤਾਰ ਸਿੰਘ,ਬਾਬਾ ਹੁਸ਼ਿਆਰ ਸਿੰਘ, ਬਲਵਿੰਦਰ ਸਿੰਘ ਬਾਜਵਾ, ਨਿਸ਼ਾਨ ਸਿੰਘ ਚੀਮਾ ਤੇ ਮੈਂਬਰ ਪੰਚਾਇਤ ਜਗਦੀਸ਼ ਸਿੰਘ ਨੇ ਵੀ ਵਿਚਾਰ ਸਾਂਝੇ ਕੀਤੇ , ਮਨਜੀਤ ਸਿੰਘ ਬਾਜਵਾ ਤੇ ਸਰਪੰਚ ਬਲਜੀਤ ਕੌਰ ਨੇ ਆਈਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਤੇ ਜੀ ਆਇਆਂ ਆਖਿਆ