ਲਾਲੜੂ ਖੇਤਰ ਦੇ ਵੱਖ-ਵੱਖ ਪਿੰਡਾਂ ਵਿੱਚ ਉਤਸ਼ਾਹ ਨਾਲ ਮਨਾਈ ਗਈ ਵਿਸਾਖੀ
- ਖਾਲਸਾ ਪੰਥ ਦੇ ਸਿਰਜਣਾ ਦਿਵਸ ਮੌਕੇ ਪਿੰਡਾਂ ‘ਚ ਕਰਵਾਏ ਗਏ ਧਾਰਮਿਕ ਸਮਾਗਮ
ਮਲਕੀਤ ਸਿੰਘ ਮਲਕਪੁਰ
ਲਾਲੜੂ 13 ਅਪ੍ਰੈਲ 2025: ਲਾਲੜੂ ਖੇਤਰ ਦੇ ਵੱਖ-ਵੱਖ ਪਿੰਡਾਂ ਵਿਚ ਖਾਲਸਾ ਪੰਥ ਦਾ ਸਿਰਜਣਾ ਦਿਵਸ ਤੇ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਸੰਗਤਾਂ ਨੇ ਭਾਰੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਵਿਸਾਖੀ ਦੇ ਤਿਉਹਾਰ ਮੌਕੇ ਪਿੰਡ ਧਰਮਗੜ, ਡੈਹਰ , ਦੱਪਰ , ਜਾਸਤਨਾਂ ਕਲਾਂ, , ਸਰਸੀਣੀ , ਹਮਾਂਯੂਪੁਰ , ਰਾਣੀਮਾਜਰਾ , ਸਿਤਾਰਪੁਰ, ਤਸਿੰਬਲੀ, ਜੌਲਾ ਕਲਾਂ, ਮਲਕਪੁਰ, ਸਰਦਾਰਪੁਰਾ ਤੇ ਲਾਲੜੂ ਮੰਡੀ ਆਦਿ ਪਿੰਡਾਂ ਦੇ ਗੁਰਦੁਆਰਿਆਂ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਕੀਰਤਨ ਰਾਹੀ ਸੰਗਤਾਂ ਨੂੰ ਖਾਲਸਾ ਪੰਥ ਦੀ ਸਿਰਜਣਾ ਬਾਰੇ ਜਾਣੂ ਕਰਵਾਇਆ ਗਿਆ।
ਇਸ ਮੌਕੇ ਪਿੰਡ ਧਰਮਗੜ੍ਹ ਵਿਖੇ ਖਾਲਸਾ ਪੰਥ ਦਾ ਸਿਰਜਣਾ ਦਿਵਸ ਮਨਾਇਆ ਗਿਆ ਅਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਮਲਕੀਤ ਸਿੰਘ ਬੀ.ਏ, ਹਰਦਿੱਤ ਸਿੰਘ, ਸਤਨਾਮ ਸਿੰਘ ਵੱਲੋਂ ਸੰਗਤਾਂ ਨੂੰ ਵਾਰਾਂ ਰਾਹੀਂ ਖਾਲਸਾ ਪੰਥ ਦੀ ਸਿਰਜਣਾ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਗੁਰੂ ਗੋਬਿੰਦ ਸਿੰਘ ਵੱਲੋਂ ਚਲਾਏ ਸਿੱਖ ਧਰਮ ਦੀ ਮਹੱਤਤਾ ਤੇ ਸਿਧਾਂਤ ਬਾਰੇ ਚਾਨਣਾ ਪਾਉਂਦਿਆਂ ਨੌਜਵਾਨਾਂ ਨੂੰ ਸਿੱਖ ਧਰਮ ਨਾਲ ਜੁੜ ਕੇ ਅੰਮ੍ਰਿਤਧਾਰੀ ਹੋਣ ਦਾ ਸੱਦਾ ਦਿੱਤਾ। ਸਮਾਗਮ ਦੇ ਅੰਤ ਵਿੱਚ ਅਤੁੱਟ ਲੰਗਰ ਵੀ ਵਰਤਾਇਆ ਗਿਆ।
ਇਸ ਮੌਕੇ ਇੰਦਰਜੀਤ ਸਿੰਘ, ਸੁਰਿੰਦਰ ਸਿੰਘ ਧਰਮਗੜ੍ਹ, ਮਨਦੀਪ ਸਿੰਘ, ਮਾਸਟਰ ਨੈਬ ਸਿੰਘ, ਸਰੂਪ ਸਿੰਘ, ਸਤਪਾਲ ਸਿੰਘ, ਹਰਦੀਪ ਸਿੰਘ, ਅਮਰਜੀਤ ਸਿੰਘ, ਹਰਨੇਕ ਸਿੰਘ, ਜਸਵਿੰਦਰ ਸਿੰਘ, ਕ੍ਰਿਸ਼ਨ ਸਿੰਘ, ਬਲਜੀਤ ਸਿੰਘ, ਸਰਬਜੀਤ ਸਿੰਘ ਪੰਚ, ਨਰਿੰਦਰ ਸਿੰਘ ਤੇ ਜਗਜੀਤ ਸਿੰਘ ਰੋਡਾ ਆਦਿ ਵੀ ਹਾਜ਼ਰ ਸਨ। ਇਸੇ ਪ੍ਰਕਾਰ ਪਿੰਡ ਡੈਹਰ ਵਿਖੇ ਖਾਲਸੇ ਦਾ ਸਾਜਨਾਂ ਦਿਵਸ ਮਨਾਇਆ ਗਿਆ। ਇਸ ਮੌਕੇ ਰਾਗੀ ਸਿੰਘਾਂ ਵੱਲੋਂ ਸਬਦ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਅਤੇ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਗਤਾਂ ਨੂੰ ਅਤੁੱਟ ਲੰਗਰ ਵਤਾਇਆ ਗਿਆ।