← ਪਿਛੇ ਪਰਤੋ
ਸ਼੍ਰੋਮਣੀ ਕਮੇਟੀ ਮੈਂਬਰ ਸੁਖਮੀਤ ਸਿੰਘ ਕਾਦੀਆਂ ਦੀ ਮਾਤਾ ਜੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ ਅੰਮ੍ਰਿਤਸਰ, 14 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਖਮੀਤ ਸਿੰਘ ਕਾਦੀਆਂ ਦੀ ਮਾਤਾ ਬੀਬੀ ਦਵਿੰਦਰ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮਾਂ ਦਾ ਰਿਸ਼ਤਾ ਅਮੁੱਲ ਹੈ ਅਤੇ ਮਾਂ ਦਾ ਸੰਸਾਰ ਤੋਂ ਚਲੇ ਜਾਣਾ ਪਰਿਵਾਰ ਲਈ ਵੱਡਾ ਘਾਟਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਸੁਖਮੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਸ. ਸੁਖਮੀਤ ਸਿੰਘ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਬੀਬੀ ਦਵਿੰਦਰ ਕੌਰ ਦੇ ਚਲਾਣੇ ’ਤੇ ਦੁੱਖ ਪ੍ਰਗਟ ਕੀਤਾ ਅਤੇ ਵਿਛੜੀ ਰੂਹ ਨਮਿਤ ਅਰਦਾਸ ਕੀਤੀ।
Total Responses : 0