ਲੁਧਿਆਣਾ ਜ਼ਿਮਨੀ ਚੋਣ: ਕਾਂਗਰਸ ਵੱਲੋਂ 2 ਮੈਂਬਰੀ ਕਮੇਟੀ ਦਾ ਗਠਨ, ਪੜ੍ਹੋ ਪੂਰੀ ਖ਼ਬਰ
ਰਵੀ ਜੱਖੂ
ਚੰਡੀਗੜ੍ਹ, 14 ਅਪ੍ਰੈਲ 2025-ਕਾਂਗਰਸ ਦੇ ਵੱਲੋਂ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਲਈ 2 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਜਿਸ ਵਿੱਚ ਇੱਕ ਮੌਜੂਦਾ ਵਿਧਾਇਕ ਅਤੇ ਇੱਕ ਸਾਬਕਾ ਵਿਧਾਇਕ ਨੂੰ ਸ਼ਾਮਲ ਕੀਤਾ ਗਿਆ ਹੈ। ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਜਨਰਲ ਸਕੱਤਰ ਭੁਪੇਸ਼ ਬਘੇਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਸਲਾਹ-ਮਸ਼ਵਰਾ ਕਰਕੇ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਲਈ 2 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿੱਚ ਰਾਣਾ ਗੁਰਜੀਤ ਸਿੰਘ ਅਤੇ ਸ਼ਾਮ ਸੁੰਦਰ ਅਰੋੜਾ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।